ਦਿੱਲੀ ਦੀ ਹਵਾ ਬੇਹੱਦ ਜ਼ਹਿਰੀਲੀ ਹੋ ਗਈ ਹੈ। ਇੰਡੀਆ ਗੇਟ, ਅਕਸ਼ਰਧਾਮ, ਰੋਹਿਣੀ, ਆਨੰਦ ਵਿਹਾਰ ਸਮੇਤ 13 ਖੇਤਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਉੱਪਰ ਦਰਜ ਕੀਤਾ ਗਿਆ ਹੈ। 300 ਤੋਂ ਉੱਪਰ ਦੀ AQI ਰੇਂਜ ਨੂੰ ਬੇਹੱਦ ਖਤਰਨਾਕ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ। ਦਿੱਲੀ ‘ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਦਿੱਲੀ ‘ਚ ਪ੍ਰਦੂਸ਼ਣ ‘ਤੇ ਅਪੋਲੋ ਹਸਪਤਾਲ ਦੇ ਡਾਕਟਰ ਨਿਖਿਲ ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।
ਵਿਗੜਦੀ ਹਵਾ ਦੀ ਗੁਣਵੱਤਾ ਦੇ ਕਾਰਨ, ਏਅਰ ਕੁਆਲਿਟੀ ਮੈਨੇਜਮੈਂਟ (CAQM) ਕਮਿਸ਼ਨ ਨੇ ਦਿੱਲੀ-NCR ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਤੀਜੇ ਪੜਾਅ ਨੂੰ ਲਾਗੂ ਕੀਤਾ। GRAP ਦਾ ਪੜਾਅ III ਓਦੋ ਲਾਗੂ ਕੀਤਾ ਜਾਂਦਾ ਹੈ ਜਦੋਂ AQI 401-450 ਦੀ ਰੇਂਜ ਵਿੱਚ ਗੰਭੀਰ ਹੋ ਜਾਂਦਾ ਹੈ। ਇਸ ਕਾਰਨ ਰੈਸਟੋਰੈਂਟਾਂ ਵਿੱਚ ਬੇਲੋੜੀ ਉਸਾਰੀ-ਢਾਹੁਣ ਅਤੇ ਕੋਲੇ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਰਕਾਰ ਨੇ BS-3 ਪੈਟਰੋਲ ਅਤੇ BS-4 ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ ਕਰਨ ‘ਤੇ 20,000 ਰੁਪਏ ਦਾ ਚਲਾਨ ਕੱਟਣ ਦੇ ਨਿਰਦੇਸ਼ ਦਿੱਤੇ ਹਨ।
ਵਿਗਿਆਨੀਆਂ ਨੇ ਵੀ ਵਧਦੇ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁਤਾਬਕ ਘੱਟ ਮੀਂਹ ਪ੍ਰਦੂਸ਼ਣ ਵਧਣ ਦਾ ਵੱਡਾ ਕਾਰਨ ਹੈ। ਇਸ ਸਾਲ ਅਕਤੂਬਰ ‘ਚ ਸਿਰਫ ਇਕ ਦਿਨ 5.4 ਮਿਲੀਮੀਟਰ ਬਾਰਿਸ਼ ਹੋਈ ਸੀ। ਜਦੋਂ ਕਿ ਅਕਤੂਬਰ 2022 ਵਿੱਚ 6 ਦਿਨ 129 ਮਿਲੀਮੀਟਰ ਅਤੇ ਅਕਤੂਬਰ 2021 ਵਿੱਚ 7 ਦਿਨ 123 ਮਿਲੀਮੀਟਰ ਮੀਂਹ ਪਿਆ ਸੀ।
----------- Advertisement -----------
ਪੰਜਵੀਂ ਜਮਾਤ ਤੱਕ ਦੇ ਸਕੂਲ ਰਹਿਣਗੇ ਬੰਦ, ਦਿੱਲੀ ‘ਚ ਵਧਦੇ ਪ੍ਰਦੂਸ਼ਣ ‘ਤੇ ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ
Published on
----------- Advertisement -----------

----------- Advertisement -----------