June 28, 2026, 2:49 am
----------- Advertisement -----------
HomeNewsLatest Newsਕਾਰ ਦੀ ਝਪੇਟ 'ਚ ਆਉਣ ਨਾਲ ਸਬ ਇੰਸਪੈਕਟਰ ਦੀ ਮੌ+ਤ, 31 ਜਨਵਰੀ...

ਕਾਰ ਦੀ ਝਪੇਟ ‘ਚ ਆਉਣ ਨਾਲ ਸਬ ਇੰਸਪੈਕਟਰ ਦੀ ਮੌ+ਤ, 31 ਜਨਵਰੀ ਨੂੰ ਹੋਣਾ ਸੀ ਰਿਟਾਇਰ

Published on

----------- Advertisement -----------

ਦਿੱਲੀ ਪੁਲਿਸ ਦੇ ਸਬ-ਇੰਸਪੈਕਟਰ ਲਾਤੂਰ ਸਿੰਘ ਦੀ ਕਥਿਤ ਤੌਰ ‘ਤੇ ਕਾਰ ਦੀ ਟੱਕਰ ਨਾਲ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 8.30 ਵਜੇ ਵਾਪਰੀ। ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਲਾਤੂਰ ਸਿੰਘ ਡਿਊਟੀ ‘ਤੇ ਸਨ। 59 ਸਾਲਾ ਲਾਤੂਰ ਸਿੰਘ ਕੁਝ ਦਿਨਾਂ ਬਾਅਦ ਸੇਵਾਮੁਕਤ ਹੋਣ ਵਾਲੇ ਸਨ। ਡਿਪਟੀ ਕਮਿਸ਼ਨਰ ਆਫ ਪੁਲਿਸ (ਸੈਂਟਰਲ) ਨੇ ਦੱਸਿਆ ਕਿ ਕੇਂਦਰੀ ਜ਼ਿਲੇ ਦੇ ਚਾਂਦਨੀ ਮਹਿਲ ਥਾਣੇ ‘ਚ ਤਾਇਨਾਤ ਲਾਤੂਰ ਸਿੰਘ ਨੂੰ ਰਾਜਘਾਟ ਅਤੇ ਸ਼ਾਂਤੀਵਨ ਸਿਗਨਲ ਵਿਚਕਾਰ ਰਿੰਗ ਰੋਡ ‘ਤੇ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਚੌਹਾਨ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਡਰਾਈਵਰ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੱਡੀ ’ਤੇ ਹਰਿਆਣਾ ਦਾ ਰਜਿਸਟ੍ਰੇਸ਼ਨ ਨੰਬਰ ਦਰਜ ਹੈ। ਚੌਹਾਨ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸ਼ੋਕੇਂਦਰ (34) ਵਾਸੀ ਸੋਨੀਪਤ ਜ਼ਿਲ੍ਹਾ ਹਰਿਆਣਾ ਵਜੋਂ ਹੋਈ ਹੈ, ਜੋ ਆਸਫ਼ ਅਲੀ ਰੋਡ ਸਥਿਤ ਇੱਕ ਬੈਂਕ ਵਿੱਚ ਕੰਮ ਕਰਦਾ ਹੈ। ਇਸ ਸਬੰਧ ਵਿਚ ਦਰਿਆਗੰਜ ਪੁਲਿਸ ਸਟੇਸ਼ਨ ਵਿਚ ਭਾਰਤੀ ਦੰਡਾਵਲੀ ਦੀ ਧਾਰਾ 279 ਅਤੇ ਧਾਰਾ 304ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੰਘ 31 ਜਨਵਰੀ 2023 ਨੂੰ ਸੇਵਾਮੁਕਤ ਹੋਣ ਵਾਲੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...