ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਨੇ ਹੋਰ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਦੂਸ਼ਣ ਸਰਟੀਫਿਕੇਟ ਤੋਂ ਬਿਨਾਂ ਪੰਪਾਂ ‘ਤੇ ਵਾਹਨਾਂ ‘ਚ ਪੈਟਰੋਲ ਅਤੇ ਡੀਜ਼ਲ ਨਹੀਂ ਭਰਵਾਇਆ ਜਾ ਸਕੇਗਾ। ਇਸ ਤੋਂ ਪਹਿਲਾਂ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸ਼ਨੀਵਾਰ ਨੂੰ ਕਿਹਾ ਕਿ ਵਾਹਨਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ, ‘ਆਪ’ ਸਰਕਾਰ ਨੇ 25 ਅਕਤੂਬਰ ਤੋਂ ਰਾਸ਼ਟਰੀ ਰਾਜਧਾਨੀ ਦੇ ਪੈਟਰੋਲ ਪੰਪਾਂ ‘ਤੇ ਪੀਯੂਸੀ (ਪ੍ਰਦੂਸ਼ਣ ਨਿਯੰਤਰਣ) ਸਰਟੀਫਿਕੇਟ ਤੋਂ ਬਿਨਾਂ ਪੈਟਰੋਲ ਅਤੇ ਡੀਜ਼ਲ ਨੂੰ ਉਪਲਬਧ ਨਹੀਂ ਕਰਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਵਿੱਚ ਵਾਹਨਾਂ ਦੇ ਨਿਕਾਸ ਦਾ ਇੱਕ ਵੱਡਾ ਯੋਗਦਾਨ ਹੈ। ਰਾਏ ਨੇ ਦੱਸਿਆ ਕਿ ਇਸ ਨੂੰ ਘਟਾਉਣਾ ਜ਼ਰੂਰੀ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਹੈ ਕਿ 25 ਅਕਤੂਬਰ ਤੋਂ ਪੀ.ਯੂ.ਸੀ. ਸਰਟੀਫਿਕੇਟ ਤੋਂ ਬਿਨਾਂ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਉਪਲਬਧ ਨਹੀਂ ਕਰਵਾਏ ਜਾਣਗੇ। ਇਹ ਫੈਸਲਾ ਵਾਤਾਵਰਣ, ਟਰਾਂਸਪੋਰਟ ਅਤੇ ਟਰੈਫਿਕ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
----------- Advertisement -----------
ਦਿੱਲੀ:ਬਿਨ੍ਹਾਂ ਪ੍ਰਦੂਸ਼ਣ ਸਰਟੀਫਿਕੇਟ ਵਾਲੇ ਵਾਹਨਾਂ ਨੂੰ 25 ਅਕਤੂਬਰ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
Published on
----------- Advertisement -----------
----------- Advertisement -----------











