November 23, 2026, 3:42 pm
----------- Advertisement -----------
HomeNewsBreaking Newsਬੰਗਲਾਦੇਸ਼ 'ਚ ਰਾਖਵੇਂਕਰਨ ਖਿਲਾਫ ਪ੍ਰਦਰਸ਼ਨ ਜਾਰੀ, ਹੁਣ ਤੱਕ 32 ਮੌਤਾਂ: ਭਾਰਤੀਆਂ ਦਾ...

ਬੰਗਲਾਦੇਸ਼ ‘ਚ ਰਾਖਵੇਂਕਰਨ ਖਿਲਾਫ ਪ੍ਰਦਰਸ਼ਨ ਜਾਰੀ, ਹੁਣ ਤੱਕ 32 ਮੌਤਾਂ: ਭਾਰਤੀਆਂ ਦਾ ਪਲਾਇਨ ਸ਼ੁਰੂ

Published on

----------- Advertisement -----------
  • 300 ਲੋਕ ਮੇਘਾਲਿਆ ਪਹੁੰਚੇ, ਜਿਨ੍ਹਾਂ ‘ਚ ਨੇਪਾਲ ਅਤੇ ਭੂਟਾਨ ਦੇ ਲੋਕ ਵੀ ਸ਼ਾਮਲ

ਨਵੀਂ ਦਿੱਲੀ, 19 ਜੁਲਾਈ 2024 – ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਿਜ਼ਰਵੇਸ਼ਨ ਦੇ ਖਿਲਾਫ ਚੱਲ ਰਿਹਾ ਪ੍ਰਦਰਸ਼ਨ ਹੁਣ ਹੋਰ ਵੀ ਭਖ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਸ਼ਾਮ ਨੂੰ ਬੰਗਲਾਦੇਸ਼ ਦੇ ਮੁੱਖ ਸਰਕਾਰੀ ਟੀਵੀ ਚੈਨਲ ਬੀਟੀਵੀ ਦੇ ਮੁੱਖ ਦਫ਼ਤਰ ਨੂੰ ਅੱਗ ਲਗਾ ਦਿੱਤੀ। ਏਐਫਪੀ ਦੀ ਰਿਪੋਰਟ ਦੇ ਅਨੁਸਾਰ, ਵੀਰਵਾਰ ਸ਼ਾਮ ਨੂੰ ਸੈਂਕੜੇ ਪ੍ਰਦਰਸ਼ਨਕਾਰੀ ਬੀਟੀਵੀ ਦਫ਼ਤਰ ਦੇ ਕੈਂਪਸ ਵਿੱਚ ਦਾਖਲ ਹੋਏ ਅਤੇ 60 ਤੋਂ ਵੱਧ ਵਾਹਨਾਂ ਨੂੰ ਅੱਗ ਲਗਾ ਦਿੱਤੀ।

ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਕੱਲ੍ਹ ਹੀ ਬੀਟੀਵੀ ਨੂੰ ਇੰਟਰਵਿਊ ਦਿੱਤਾ ਸੀ। ਵੀਰਵਾਰ ਨੂੰ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਹਿੰਸਕ ਝੜਪਾਂ ਹੋਈਆਂ। ਏਐਫਪੀ ਦੀਆਂ ਰਿਪੋਰਟਾਂ ਮੁਤਾਬਕ ਵੀਰਵਾਰ ਨੂੰ ਹੋਈ ਹਿੰਸਾ ਵਿੱਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 1000 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਬਾਅਦ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਬੰਗਲਾਦੇਸ਼ ਵਿੱਚ ਚੱਲ ਰਹੀ ਹਿੰਸਾ ਤੋਂ ਬਾਅਦ ਉਥੋਂ ਭਾਰਤੀ ਲੋਕਾਂ ਦਾ ਪਰਵਾਸ ਸ਼ੁਰੂ ਹੋ ਗਿਆ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਹਿੰਸਾ ਤੋਂ ਬਾਅਦ ਉਥੇ ਫਸੇ 300 ਤੋਂ ਵੱਧ ਭਾਰਤੀ, ਨੇਪਾਲੀ ਅਤੇ ਭੂਟਾਨੀ ਨਾਗਰਿਕ ਮੇਘਾਲਿਆ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਹਨ। ਅਸਾਮ ਸਰਕਾਰ ਨੇ ਕਿਹਾ ਕਿ ਉਹ ਗੁਆਂਢੀ ਦੇਸ਼ ਵਿੱਚ ਰਹਿ ਰਹੇ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...