September 11, 2026, 10:41 pm
----------- Advertisement -----------
HomeNewsLatest Newsਡੇਂਗੂ ਦੇ ਮਰੀਜ਼ ਨੂੰ ਪਲੇਟਲੈਟਸ ਦੀ ਬਜਾਏ ਚੜ੍ਹਾਇਆ 'ਜੂਸ', ਮਰੀਜ਼ ਦੀ ਮੌਤ

ਡੇਂਗੂ ਦੇ ਮਰੀਜ਼ ਨੂੰ ਪਲੇਟਲੈਟਸ ਦੀ ਬਜਾਏ ਚੜ੍ਹਾਇਆ ‘ਜੂਸ’, ਮਰੀਜ਼ ਦੀ ਮੌਤ

Published on

----------- Advertisement -----------

ਉੱਤਰਪ੍ਰਦੇਸ਼ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਇਥੇ ਦੇ ਝਾਲਵਾ ਸਥਿਤ ਇਕ ਨਿੱਜੀ ਹਸਪਤਾਲ ਵਿੱਚ ਪਲੇਟਲੈਟਸ ਚੜ੍ਹਾਉਣ ਤੋਂ ਦੋ ਦਿਨ ਬਾਅਦ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ ਹੋ ਗਿਆ। ਦਰਅਸਲ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਪਲੇਟਲੈਟਸ ਦੇ ਨਾਂ ‘ਤੇ ਡਾਕਟਰਾਂ ਨੇ ਮਰੀਜ਼ ਨੂੰ ਮੌਸੰਮੀ ਦਾ ਚੜ੍ਹਾ ਜੂਸ ਦਿੱਤਾ।
ਜਾਣਕਾਰੀ ਮੁਤਾਬਿਕ ਬਮਰੌਲੀ ਦੇ ਰਹਿਣ ਵਾਲੇ ਪ੍ਰਦੀਪ ਪਾਂਡੇ ਨੂੰ ਡੇਂਗੂ ਕਾਰਨ 14 ਅਕਤੂਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। 16 ਅਕਤੂਬਰ ਨੂੰ ਜਦੋਂ ਪਲੇਟਲੈਟਸ 17 ਹਜ਼ਾਰ ਤੱਕ ਪਹੁੰਚ ਗਏ ਤਾਂ ਡਾਕਟਰਾਂ ਨੇ ਪੰਜ ਯੂਨਿਟਾਂ ਦਾ ਪ੍ਰਬੰਧ ਕਰਨ ਲਈ ਕਿਹਾ। ਦੇਰ ਰਾਤ ਤਿੰਨ ਯੂਨਿਟ ਪਲੇਟਲੈਟ ਚੜ੍ਹਾਏ ਜਾਣ ਤੋਂ ਬਾਅਦ ਮਰੀਜ਼ ਦੀ ਹਾਲਤ ਵਿਗੜਨ ਲੱਗੀ। ਇਸ ਤੋਂ ਬਾਅਦ 17 ਅਕਤੂਬਰ ਦੀ ਸਵੇਰ ਨੂੰ ਮਰੀਜ਼ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ 19 ਅਕਤੂਬਰ ਨੂੰ ਪ੍ਰਦੀਪ ਦੀ ਮੌਤ ਹੋ ਗਈ।
ਮ੍ਰਿਤਕ ਪ੍ਰਦੀਪ ਦੇ ਪਰਿਵਾਰਿਕ ਮੈਂਬਰ ਨੇ ਇਸ ਮਾਮਲੇ ਦੀ ਸ਼ਿਕਾਇਤ ਜੌਰਜਟਾਊਨ ‘ਚ ਕੀਤੀ। ਉਸ ਨੇ ਦੋਸ਼ ਲਗਾਇਆ ਕਿ ਹਸਪਤਾਲ ‘ਚ ਪਲੇਟਲੈਟਸ ਦੀ ਬਜਾਏ ਮੌਸਮੀ ਦਾ ਜੂਸ ਚੜ੍ਹਾ ਦਿੱਤਾ ਗਿਆ। ਦੱਸ ਦਈਏ ਕਿ ਇਸ ਮਾਮਲੇ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਜਿਸ ਤੋਂ ਬਾਅਦ ਇਹ ਮਾਮਲਾ ਡਿਪਟੀ ਸੀਐੱਮ ਬ੍ਰਜੇਸ਼ ਪਾਠਕ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਸੀਐਮਓ ਡਾ ਨਾਨਕ ਸਰਾਂ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ। ਵੀਰਵਾਰ ਨੂੰ ਹਸਪਤਾਲ ਨੂੰ ਸੀਲ ਕਰਦੇ ਹੋਏ ਸੀਐਮਓ ਨੇ ਜਾਂਚ ਲਈ ਤਿੰਨ ਮੈਂਬਰੀ ਟੀਮ ਬਣਾਈ ਹੈ। ਬਾਕੀ ਪਲੇਟਲੈਟਸ ਨੂੰ ਜਾਂਚ ਲਈ ਡਰੱਗ ਵਿਭਾਗ ਦੀ ਲੈਬ ਵਿੱਚ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...