June 27, 2026, 5:46 pm
----------- Advertisement -----------
HomeNewsLatest Newsਹੁਣ ਗਊ ਸੇਵਾ ਕਰਨਾ ਚਾਹੁੰਦਾ ਹੈ ਰਾਮ ਰਹੀਮ, ਹਰਿਆਣਾ ਸਰਕਾਰ ਨੂੰ ਭੇਜਿਆ...

ਹੁਣ ਗਊ ਸੇਵਾ ਕਰਨਾ ਚਾਹੁੰਦਾ ਹੈ ਰਾਮ ਰਹੀਮ, ਹਰਿਆਣਾ ਸਰਕਾਰ ਨੂੰ ਭੇਜਿਆ ਪ੍ਰਸਤਾਵ

Published on

----------- Advertisement -----------

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਹੁਣ ਗਊ ਸੇਵਾ ਕਰਨਾ ਚਾਹੁੰਦਾ ਹੈ। ਇਸ ਦੇ ਲਈ ਡੇਰਾ ਸੱਚਾ ਸੌਦਾ ਸਿਰਸਾ ਵੱਲੋਂ ਹਰਿਆਣਾ ਸਰਕਾਰ ਨੂੰ ਪ੍ਰਸਤਾਵ ਵੀ ਭੇਜਿਆ ਗਿਆ ਹੈ, ਜਿਸ ਵਿੱਚ ਆਸ਼ਰਮ ਨੇ ਸੂਬੇ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਬਣਾਉਣ ਵਿੱਚ ਰਾਜ ਗਊ ਸੇਵਾ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।
ਰਾਮ ਰਹੀਮ ਦੇ ਇਸ ਪ੍ਰਸਤਾਵ ਦਾ ਖੁਲਾਸਾ ਮੁੱਖ ਮੰਤਰੀ ਮਨੋਹਰ ਲਾਲ ਦੀ ਬੈਠਕ ‘ਚ ਹੋਇਆ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਹਰਿਆਣਾ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਲਈ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਡੇਰਾ ਸੱਚਾ ਸੌਦਾ ਸਿਰਸਾ ਨੇ ਹਰਿਆਣਾ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਬਣਾਉਣ ਵਿੱਚ ਰਾਜ ਗਊ ਸੇਵਾ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ, ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਦੱਸ ਦਈਏ ਕਿ ਰਾਮ ਰਹੀਮ ਇਸ ਸਮੇਂ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਆਪਣਾ ਜਨਮ ਦਿਨ ਮਨਾਉਣ ਲਈ ਇੱਕ ਮਹੀਨਾ ਪਹਿਲਾਂ ਪੈਰੋਲ ਮਿਲੀ ਸੀ। ਪੈਰੋਲ ਮਿਲਣ ‘ਤੇ ਰਾਮ ਰਹੀਮ ਨੇ ਉੱਤਰ ਪ੍ਰਦੇਸ਼ (ਯੂ.ਪੀ.) ਦੇ ਬਰਨਾਵਾ ਆਸ਼ਰਮ ‘ਚ ਕੇਕ ਕੱਟਿਆ। ਇਸ ਦੌਰਾਨ ਉਸਨੇ ਤਿਰੰਗੇ ਝੰਡੇ ਨੂੰ ਸਲਾਮੀ ਵੀ ਦਿੱਤੀ। ਉਸ ਨੇ ਇਸ ਦੀ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਪਲੋਡ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...