October 5, 2026, 8:06 pm
----------- Advertisement -----------
HomeNewsLatest Newsਸਾਵਣ ਮਹੀਨੇ ਦੇ ਸੋਮਵਾਰ ਨੂੰ ਸ਼ਿਵ ਮੰਦਰ 'ਚ ਇਕੱਠੇ ਹੋਏ ਸ਼ਰਧਾਲੂਆਂ 'ਤੇ...

ਸਾਵਣ ਮਹੀਨੇ ਦੇ ਸੋਮਵਾਰ ਨੂੰ ਸ਼ਿਵ ਮੰਦਰ ‘ਚ ਇਕੱਠੇ ਹੋਏ ਸ਼ਰਧਾਲੂਆਂ ‘ਤੇ ਡਿੱਗੀ ਬਿਜਲੀ ਦੀ ਤਾਰ

Published on

----------- Advertisement -----------

ਮੱਧ ਪ੍ਰਦੇਸ਼ ਦੇ ਰੀਵਾ ‘ਚ ਸਾਵਣ ਦੇ ਚੌਥੇ ਸੋਮਵਾਰ ਨੂੰ ਸ਼ਿਵ ਮੰਦਰ ਦੇਵਤਲਾਬ ‘ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਿਜਲੀ ਲਾਈਨ ਦੀਆਂ ਤਾਰਾਂ ਟੁੱਟਣ ਕਾਰਨ 20 ਤੋਂ ਵੱਧ ਸ਼ਰਧਾਲੂ ਇਸ ਦੀ ਲਪੇਟ ਵਿੱਚ ਆ ਗਏ ਹਨ। ਇਨ੍ਹਾਂ ਵਿੱਚੋਂ 4 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੀਵਾ ਸ਼ਹਿਰ ਦੇ ਸੰਜੇ ਗਾਂਧੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਮੌਜੂਦ ਹੈ।
ਦੱਸ ਦਈਏ ਕਿ ਸਾਵਣ ਦੇ ਚੌਥੇ ਸੋਮਵਾਰ ਨੂੰ ਇੱਥੇ ਵੱਡੀ ਗਿਣਤੀ ‘ਚ ਸ਼ਰਧਾਲੂ ਇਕੱਠੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ 3 ਹਜ਼ਾਰ ਤੋਂ ਵੱਧ ਸ਼ਰਧਾਲੂ ਮੰਦਰ ਅਤੇ ਪਰਿਸਰ ‘ਚ ਦਰਸ਼ਨਾਂ ਲਈ ਪਹੁੰਚੇ ਹੋਏ ਸਨ। ਕਰੰਟ ਫੈਲਣ ਕਾਰਨ ਸ਼ਰਧਾਲੂਆਂ ਵਿੱਚ ਭਗਦੜ ਮੱਚ ਗਈ। ਕਲੈਕਟਰ ਪ੍ਰਤਿਭਾ ਪਾਲ ਅਤੇ ਐਸਪੀ ਵਿਵੇਕ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਜਾਣਕਾਰੀ ਲਈ। ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਟਵੀਟ ਕੀਤਾ ਕਿ, ‘ਮੈਂ ਸਾਰੇ ਸ਼ਰਧਾਲੂਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...