June 8, 2026, 3:20 am
----------- Advertisement -----------
HomeNewsLatest Newsਫਲਾਈਟ 'ਚ ਮਹਿਲਾ ਯਾਤਰੀ ਨਾਲ ਬਦਸਲੂਕੀ ਮਾਮਲੇ 'ਚ ਏਅਰ ਇੰਡੀਆ ਨੂੰ 30...

ਫਲਾਈਟ ‘ਚ ਮਹਿਲਾ ਯਾਤਰੀ ਨਾਲ ਬਦਸਲੂਕੀ ਮਾਮਲੇ ‘ਚ ਏਅਰ ਇੰਡੀਆ ਨੂੰ 30 ਲੱਖ ਰੁਪਏ ਜੁਰਮਾਨਾ

Published on

----------- Advertisement -----------

ਏਅਰ ਇੰਡੀਆ ਦੀ ਫਲਾਈਟ ਵਿੱਚ ਪਿਸ਼ਾਬ ਕਰਨ ਦੀ ਘਟਨਾ ਲਈ ਡੀਜੀਸੀਏ ਨੇ ਏਅਰਲਾਈਨਜ਼ ਉੱਤੇ 30 ਲੱਖ ਦਾ ਜੁਰਮਾਨਾ ਲਗਾਇਆ ਹੈ। ਨਿਊਜ਼ ਏਜੰਸੀ ਮੁਤਾਬਕ ਡੀਜੀਸੀਏ ਨੇ ਪਾਇਲਟ ਦਾ ਲਾਇਸੈਂਸ 3 ਮਹੀਨਿਆਂ ਲਈ ਸਸਪੈਂਡ ਕਰ ਦਿੱਤਾ ਹੈ। ਇਸ ਤੋਂ ਪਹਿਲਾ ਇਸ ਮਾਮਲੇ ਦੀ ਜਾਂਚ ਲਈ ਏਅਰ ਇੰਡੀਆ ਵੱਲੋਂ ਇਕ ਕਮੇਟੀ ਬਣਾਈ ਗਈ ਸੀ, ਜਿਸ ਨੇ ਸ਼ੰਕਰ ‘ਤੇ 4 ਮਹੀਨਿਆਂ ਲਈ ਏਅਰਲਾਈਨਜ਼ ‘ਚ ਯਾਤਰਾ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ।
ਦੱਸ ਦਈਏ ਕਿ DGCA ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਫਲਾਈਟ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਕਾਰਨ ਤਿੰਨ ਮਹੀਨਿਆਂ ਲਈ ਮੁਅੱਤਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਏਆਈ ਦੇ ਡਾਇਰੈਕਟਰ-ਇਨ-ਫਲਾਈਟ ਸੇਵਾਵਾਂ ‘ਤੇ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ 26 ਨਵੰਬਰ 2022 ਨੂੰ ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਇੱਕ ਯਾਤਰੀ ਸ਼ੰਕਰ ਮਿਸ਼ਰਾ ਨੇ ਇੱਕ ਬਜ਼ੁਰਗ ਔਰਤ ਉੱਤੇ ਪਿਸ਼ਾਬ ਕਰ ਦਿੱਤਾ ਸੀ। ਇਸ ਤੋਂ ਬਾਅਦ, ਇਮੀਗ੍ਰੇਸ਼ਨ ਬਿਊਰੋ ਨੇ ਵਿਅਕਤੀ ਵਿਰੁੱਧ ਲੁੱਕ ਆਊਟ ਸਰਕੂਲਰ (LOC) ਵੀ ਜਾਰੀ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...