September 11, 2026, 2:08 am
----------- Advertisement -----------
HomeNewsLatest Newsਅਮਰੀਕਾ, ਸਾਊਦੀ ਅਰਬ, ਭਾਰਤ ਨੂੰ ਰੇਲਵੇ ਮਾਰਗ ਰਾਹੀਂ ਪੱਛਮੀ ਏਸ਼ੀਆ ਦੇਸ਼ਾਂ ਨਾਲ...

ਅਮਰੀਕਾ, ਸਾਊਦੀ ਅਰਬ, ਭਾਰਤ ਨੂੰ ਰੇਲਵੇ ਮਾਰਗ ਰਾਹੀਂ ਪੱਛਮੀ ਏਸ਼ੀਆ ਦੇਸ਼ਾਂ ਨਾਲ ਜੋੜਨ ‘ਤੇ ਚਰਚਾ

Published on

----------- Advertisement -----------

 ਜੀ-20 ਸੰਮੇਲਨ ਵਿੱਚ ਹੋਈ ਅਹਿਮ ਬੈਠਕ ‘ਚ ਅਮਰੀਕਾ, ਸਾਊਦੀ ਅਰਬ, ਭਾਰਤ ਨੂੰ ਰੇਲਵੇ ਮਾਰਗ ਰਾਹੀਂ ਪੱਛਮੀ ਏਸ਼ੀਆ ਦੇ ਦੇਸ਼ਾਂ ਨਾਲ ਜੋੜਨ ‘ਤੇ ਚਰਚਾ ਕਰ ਸਕਦੇ ਹਨ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਲੜੀ ਤਹਿਤ ਪੱਛਮੀ ਏਸ਼ੀਆ ਦੇ ਦੇਸ਼ਾਂ ਨੂੰ ਭਾਰਤ ਦੀਆਂ ਬੰਦਰਗਾਹਾਂ ਨਾਲ ਜੋੜਿਆ ਜਾ ਸਕਦਾ ਹੈ। ਇਸ ਨਾਲ ਖਾੜੀ ਦੇਸ਼ਾਂ ਅਤੇ ਦੱਖਣ ਪੂਰਬ ਵਿਚਾਲੇ ਵਪਾਰ ਵਧੇਗਾ। ਇਸ ਗੱਲਬਾਤ ਵਿੱਚ ਸੰਯੁਕਤ ਅਰਬ ਅਮੀਰਾਤ ਅਤੇ ਯੂਰਪ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਕਿਹਾ ਜਾ ਰਿਹਾ  ਹੈ ਕਿ ਸਾਰੇ ਦੇਸ਼ ਕਈ ਮਹੀਨਿਆਂ ਤੋਂ ਇਸ ਬਾਰੇ ਗੱਲ ਕਰ ਰਹੇ ਹਨ। ਪਰ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਜੀ-20 ਬੈਠਕ ‘ਚ ਇਹ ਸਾਰੇ ਦੇਸ਼ ਇਸ ਮੁੱਦੇ ‘ਤੇ ਚਰਚਾ ਕਰ ਸਕਦੇ ਹਨ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਅਜਿਹੀ ਸੰਭਾਵਨਾ ਵੀ ਹੈ ਕਿ ਬਾਇਡਨ ਸਾਊਦੀ ਦੇ ਸ਼ਾਸਕ ਮੁਹੰਮਦ ਬਿਨ ਸਲਮਾਨ ਨਾਲ ਵੀ ਇਸ ਰੇਲ ਮਾਰਗ ਬਾਰੇ ਗੱਲ ਕਰ ਸਕਦੇ ਹਨ।


ਰੇਲ ਨਾਲ ਸਬੰਧਤ ਇਹ ਯੋਜਨਾ ਇਕ ਮਹੱਤਵਪੂਰਨ ਰੂਪ ਲੈ ਰਹੀ ਹੈ ਅਤੇ ਕਈ ਦੇਸ਼ਾਂ ਦੀਆਂ ਬੰਦਰਗਾਹਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾ ਸਕਦਾ ਹੈ। ਇਸ ਨੂੰ ਚੀਨ ਦੇ ਬੈਲਟ ਐਂਡ ਰੋਡ ਇਨੀਸ਼ੀਏਟਿਵ ਦੇ ਜਵਾਬ ‘ਚ ਤਿਆਰ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ, ਬਾਇਡਨ ਅਮਰੀਕਾ ਨੂੰ ਜੀ-20 ਦੇ ਵਿਕਾਸਸ਼ੀਲ ਦੇਸ਼ਾਂ ਲਈ ਇੱਕ ਵਿਕਲਪਕ ਭਾਈਵਾਲ ਅਤੇ ਨਿਵੇਸ਼ਕ ਵਜੋਂ ਪੇਸ਼ ਕਰ ਰਿਹਾ ਹੈ।


ਇਸ ਸਿਲਸਿਲੇ ਵਿੱਚ ਸਾਊਦੀ ਅਰਬ ਨੂੰ ਇਜ਼ਰਾਈਲ ਨੂੰ ਮਾਨਤਾ ਦੇਣੀ ਪਵੇਗੀ। ਕਈ ਦੇਸ਼ਾਂ ਵਿਚਕਾਰ ਬੁਨਿਆਦੀ ਢਾਂਚੇ ਬਾਰੇ ਪਹਿਲੀ ਜਾਣਕਾਰੀ ਐਕਸੀਓਸ ਦੁਆਰਾ ਪ੍ਰਦਾਨ ਕੀਤੀ ਗਈ ਸੀ। ਅਧਿਕਾਰੀਆਂ ਮੁਤਾਬਕ ਜੇਕਰ ਇਹ ਯੋਜਨਾ ਅਮਲ ‘ਚ ਲਿਆਂਦੀ ਜਾਂਦੀ ਹੈ ਤਾਂ ਇਸ ਦੇ ਕੂਟਨੀਤਕ ਪ੍ਰਭਾਵਾਂ ਤੋਂ ਇਲਾਵਾ ਹੋਰ ਵੀ ਪ੍ਰਭਾਵ ਹੋਣਗੇ। ਇਸ ਨਾਲ ਸ਼ਿਪਿੰਗ ਦਾ ਸਮਾਂ ਘਟੇਗਾ ਅਤੇ ਲਾਗਤ ਵੀ ਘੱਟ ਜਾਵੇਗੀ। ਡੀਜ਼ਲ ਦੀ ਵਰਤੋਂ ਨਾਲ ਕਾਰੋਬਾਰ ਤੇਜ਼ ਅਤੇ ਸਸਤਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...