October 23, 2026, 5:50 am
----------- Advertisement -----------
HomeNewsBreaking Newsਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਤੀਜਾ ਦਿਨ, ਅੱਜ ਹੋਵੇਗੀ ਮਹਿਲਾ ਰਾਖਵਾਂਕਰਨ...

ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਤੀਜਾ ਦਿਨ, ਅੱਜ ਹੋਵੇਗੀ ਮਹਿਲਾ ਰਾਖਵਾਂਕਰਨ ਬਿੱਲ ‘ਤੇ ਚਰਚਾ

Published on

----------- Advertisement -----------
  • ਮੰਗਲਵਾਰ ਨੂੰ ਕੀਤਾ ਗਿਆ ਮਹਿਲਾ ਰਾਖਵਾਂਕਰਨ ਬਿੱਲ ਪੇਸ਼,
  • ਅੱਜ ਹੋਵੇਗੀ ਮਹਿਲਾ ਰਾਖਵਾਂਕਰਨ ਬਿੱਲ ‘ਤੇ ਚਰਚਾ,
  • ਮਹਿਲਾ ਰਾਖਵਾਂਕਰਨ ਬਿੱਲ ‘ਤੇ ਬੋਲਣਗੇ ਸੋਨੀਆ-ਨਿਰਮਲਾ ਸੀਤਾਰਮਨ,
  • ਕਰੀਬ ਸੱਤ ਘੰਟੇ ਤੱਕ ਚੱਲੇਗੀ ਬਹਿਸ

ਨਵੀਂ ਦਿੱਲੀ, 20 ਸਤੰਬਰ 2023 – ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਮੰਗਲਵਾਰ ਨੂੰ ਲੋਕ ਸਭਾ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਸਦਨ ‘ਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਲੋਕ ਸਭਾ ‘ਚ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਮਹਿਲਾ ਰਾਖਵਾਂਕਰਨ ਬਿੱਲ ‘ਤੇ ਬਹਿਸ ਹੋਵੇਗੀ।

ਅੱਜ ਸੰਸਦ ਭਵਨ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਬਹਿਸ ਹੋਣ ਜਾ ਰਹੀ ਹੈ। ਲੋਕ ਸਭਾ ‘ਚ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਅੱਜ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਕਾਂਗਰਸ ਦੀ ਤਰਫੋਂ ਮੁੱਖ ਬੁਲਾਰੇ ਹੋਣਗੇ। ਇਸ ਦੇ ਨਾਲ ਹੀ ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਸਮ੍ਰਿਤੀ ਇਰਾਨੀ, ਭਾਰਤੀ ਪਵਾਰ ਅਤੇ ਅਪਰਾਜਿਤਾ ਸਾਰੰਗੀ ਆਪਣਾ ਪੱਖ ਪੇਸ਼ ਕਰਨਗੇ।

ਰਾਜ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਕਿਹਾ- ਦਲਿਤ ਅਤੇ ਪਛੜੀ ਜਾਤੀ ਦੀਆਂ ਔਰਤਾਂ ਨੂੰ ਉਹ ਮੌਕੇ ਨਹੀਂ ਮਿਲਦੇ ਜੋ ਬਾਕੀ ਸਾਰਿਆਂ ਨੂੰ ਮਿਲਦੇ ਹਨ। ਇਸ ਦੇ ਜਵਾਬ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ- ਦੇਸ਼ ਦਾ ਰਾਸ਼ਟਰਪਤੀ ਕੌਣ ਹੈ ? ਉਹ ਕਬਾਇਲੀ ਸਮਾਜ ਤੋਂ ਆਉਣ ਵਾਲੀ ਔਰਤ ਹੈ।

ਬਿੱਲ ਪਾਸ ਹੋਣ ਤੋਂ ਬਾਅਦ ਕੀ ਹੋਵੇਗਾ ਲੋਕ ਸਭਾ ‘ਚ ਮੌਜੂਦਾ ਸਮੇਂ ‘ਚ 82 ਮਹਿਲਾ ਸੰਸਦ ਮੈਂਬਰ ਹਨ, ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ 181 ਮਹਿਲਾ ਸੰਸਦ ਮੈਂਬਰ ਹੋ ਜਾਣਗੇ। ਇਹ ਰਾਖਵਾਂਕਰਨ ਸਿੱਧੇ ਤੌਰ ‘ਤੇ ਚੁਣੇ ਗਏ ਜਨਤਕ ਨੁਮਾਇੰਦਿਆਂ ਲਈ ਲਾਗੂ ਹੋਵੇਗਾ। ਭਾਵ ਇਹ ਰਾਜ ਸਭਾ ਅਤੇ ਰਾਜਾਂ ਦੀਆਂ ਵਿਧਾਨ ਪ੍ਰੀਸ਼ਦਾਂ ‘ਤੇ ਲਾਗੂ ਨਹੀਂ ਹੋਵੇਗਾ। ਲੋਕ ਸਭਾ ਦੀਆਂ 543 ਸੀਟਾਂ ਵਿੱਚੋਂ 131 ਸੀਟਾਂ ਐਸਸੀ-ਐਸਟੀ ਲਈ ਰਾਖਵੀਆਂ ਹਨ। ਇਨ੍ਹਾਂ ਵਿੱਚੋਂ ਇੱਕ ਤਿਹਾਈ ਭਾਵ 44 ਸੀਟਾਂ SC-ST ਔਰਤਾਂ ਲਈ ਹੋਣਗੀਆਂ। ਫਿਰ 137 ਸੀਟਾਂ ਬਾਕੀ ਔਰਤਾਂ ਲਈ ਛੱਡ ਦਿੱਤੀਆਂ ਜਾਣਗੀਆਂ।

ਮਹਿਲਾ ਰਿਜ਼ਰਵੇਸ਼ਨ ਬਿੱਲ ਨਾਲ ਜੁੜੀਆਂ 7 ਮਹੱਤਵਪੂਰਨ ਗੱਲਾਂ, ਕੀ ਔਰਤਾਂ ਦਾ ਰਾਖਵਾਂਕਰਨ ਹਮੇਸ਼ਾ ਲਈ ਹੈ ?

  • ਮਹਿਲਾ ਰਾਖਵਾਂਕਰਨ ਬਿੱਲ ਕਾਨੂੰਨ ਬਣਨ ਤੋਂ ਬਾਅਦ 15 ਸਾਲਾਂ ਤੱਕ ਲਾਗੂ ਰਹੇਗਾ
  • SC-ST ਔਰਤਾਂ ਲਈ ਰਾਖਵਾਂਕਰਨ ਸਿਰਫ਼ SC-ST ਕੋਟੇ ਤਹਿਤ ਹੀ ਉਪਲਬਧ ਹੋਵੇਗਾ, ਵੱਖਰੇ ਤੌਰ ‘ਤੇ ਨਹੀਂ
  • ਬਿੱਲ ਵਿੱਚ ਓਬੀਸੀ ਔਰਤਾਂ ਲਈ ਵੱਖਰੇ ਰਾਖਵੇਂਕਰਨ ਦਾ ਕੋਈ ਪ੍ਰਬੰਧ ਨਹੀਂ ਹੈ
  • ਔਰਤਾਂ ਲਈ ਕਿਹੜੀਆਂ ਸੀਟਾਂ ਰਾਖਵੀਆਂ ਹੋਣੀਆਂ ਹਨ, ਇਸ ਦਾ ਫੈਸਲਾ ਹੱਦਬੰਦੀ ਤੋਂ ਬਾਅਦ ਕੀਤਾ ਜਾਵੇਗਾ
  • ਇੱਕ ਔਰਤ ਸਿਰਫ਼ ਇੱਕ ਰਾਖਵੀਂ ਸੀਟ ਤੋਂ ਚੋਣ ਲੜ ਸਕਦੀ ਹੈ
  • ਇਸ ਬਿੱਲ ਦਾ ਮੌਜੂਦਾ ਲੋਕ ਸਭਾ ਅਤੇ ਵਿਧਾਨ ਸਭਾਵਾਂ ‘ਤੇ ਕੋਈ ਅਸਰ ਨਹੀਂ ਪਵੇਗਾ
  • ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਔਰਤ ਵੀ ਅਣਰਾਖਵੀਂ ਸੀਟ ਤੋਂ ਚੋਣ ਲੜ ਸਕਦੀ ਹੈ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...