July 29, 2026, 1:20 pm
----------- Advertisement -----------
HomeNewsLatest Newsਮਰੀਜ਼ ਦੇ ਫੇਫੜਿਆਂ 'ਚ ਫਸਿਆ 4 ਸੈਂਟੀਮੀਟਰ ਲੰਬਾ ਕਾਕਰੋਚ, ਦੇਖ ਕੇ ਡਾਕਟਰ...

ਮਰੀਜ਼ ਦੇ ਫੇਫੜਿਆਂ ‘ਚ ਫਸਿਆ 4 ਸੈਂਟੀਮੀਟਰ ਲੰਬਾ ਕਾਕਰੋਚ, ਦੇਖ ਕੇ ਡਾਕਟਰ ਵੀ ਰਹਿ ਗਏ ਹੈਰਾਨ

Published on

----------- Advertisement -----------

ਡਾਕਟਰਾਂ ਦੀ ਟੀਮ ਉਦੋਂ ਹੈਰਾਨ ਰਹਿ ਗਈ ਜਦੋਂ ਉਨ੍ਹਾਂ ਨੇ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਕਰਕੇ ਹਸਪਤਾਲ ਵਿੱਚ ਆਏ ਇੱਕ ਮਰੀਜ਼ ਦੀ ਜਾਂਚ ਕੀਤੀ। ਡਾਕਟਰਾਂ ਨੇ ਮਰੀਜ਼ ਦੇ ਫੇਫੜਿਆਂ ਤੋਂ ਚਾਰ ਸੈਂਟੀਮੀਟਰ ਲੰਬਾ ਕਾਕਰੋਚ ਕੱਢਿਆ ਹੈ। ਇਹ ਹੈਰਾਨ ਕਰਨ ਵਾਲੀ ਘਟਨਾ ਕੇਰਲ ਦੇ ਕੋਚੀ ਵਿੱਚ ਵਾਪਰੀ ਹੈ। ਮਰੀਜ਼ ਹੁਣ ਬਿਲਕੁਲ ਠੀਕ ਹੈ। ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

55 ਸਾਲਾ ਮਰੀਜ਼ ਸਾਹ ਲੈਣ ਵਿੱਚ ਗੰਭੀਰ ਦਿੱਕਤ ਤੋਂ ਬਾਅਦ ਕੋਚੀ ਦੇ ਅੰਮ੍ਰਿਤਾ ਹਸਪਤਾਲ ਪਹੁੰਚਿਆ। ਜਦੋਂ ਡਾਕਟਰਾਂ ਨੇ ਉਸ ਦੇ ਫੇਫੜਿਆਂ ਦੀ ਜਾਂਚ ਕੀਤੀ ਤਾਂ ਉਹ ਅੰਦਰ ਦੇਖ ਕੇ ਹੈਰਾਨ ਰਹਿ ਗਏ। ਕਿਉਂਕਿ, ਚਾਰ ਸੈਂਟੀਮੀਟਰ ਲੰਬਾ ਕਾਕਰੋਚ ਫੇਫੜਿਆਂ ਵਿੱਚ ਫਸਿਆ ਹੋਇਆ ਸੀ। ਇਸ ਕਾਰਨ ਵਿਅਕਤੀ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਡਾਕਟਰਾਂ ਦੀ ਟੀਮ ਨੇ ਉਸ ਦਾ ਸਫਲ ਆਪ੍ਰੇਸ਼ਨ ਕੀਤਾ।

ਰਿਪੋਰਟ ਮੁਤਾਬਕ ਇਹ ਸਰਜਰੀ 22 ਫਰਵਰੀ ਨੂੰ ਡਾਕਟਰ ਟਿੰਕੂ ਜੋਸਫ ਦੀ ਅਗਵਾਈ ‘ਚ ਕੀਤੀ ਗਈ ਸੀ। ਕਾਕਰੋਚ ਅੰਦਰੋਂ ਸੜ ਗਿਆ ਸੀ। ਇਸ ਕਾਰਨ ਸ਼ਾਇਦ ਮਰੀਜ਼ ਦੀ ਸਾਹ ਦੀ ਤਕਲੀਫ ਵਧ ਗਈ ਸੀ। ਡਾਕਟਰਾਂ ਨੂੰ ਮਰੀਜ਼ ਦੇ ਫੇਫੜਿਆਂ ਤੋਂ ਕਾਕਰੋਚ ਨੂੰ ਸਫਲਤਾਪੂਰਵਕ ਕੱਢਣ ਵਿੱਚ ਅੱਠ ਘੰਟੇ ਲੱਗੇ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇੰਨਾ ਵੱਡਾ ਕਾਕਰੋਚ ਵਿਅਕਤੀ ਦੇ ਫੇਫੜਿਆਂ ਤੱਕ ਕਿਵੇਂ ਪਹੁੰਚ ਗਿਆ। ਇਹ ਵੀ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਕਾਕਰੋਚ ਪਿਛਲੇ ਇਲਾਜ ਲਈ ਮਰੀਜ਼ ਦੀ ਗਰਦਨ ‘ਚ ਰੱਖੀ ਟਿਊਬ ਰਾਹੀਂ ਫੇਫੜਿਆਂ ਤੱਕ ਪਹੁੰਚ ਗਿਆ ਸੀ। ਡਾਕਟਰ ਜੋਸੇਫ ਨੇ ਦੱਸਿਆ ਕਿ ਮਰੀਜ਼ ਹੁਣ ਪੂਰੀ ਤਰ੍ਹਾਂ ਠੀਕ ਹੈ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...