ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਕਮਜ਼ੋਰ ਹੁੰਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਰੁਪਿਆ ਹੁਣ ਤਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਆ ਪਹੁੰਚਿਆ। ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਨੇ ਕਮਜ਼ੋਰ ਹੋ ਕੇ ਨਵਾਂ ਰਿਕਾਰਡ ਦਰਜ ਕੀਤਾ ਹੈ। ਭਾਰਤੀ ਰੁਪਿਆ ਅੱਜ ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ 38 ਪੈਸੇ ਡਿੱਗ ਕੇ 81.24 ਦੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ। ਵੀਰਵਾਰ ਨੂੰ ਰੁਪਿਆ 1 ਡਾਲਰ ਦੇ ਮੁਕਾਬਲੇ 80.86 ਦੇ ਪੱਧਰ ‘ਤੇ ਸੀ।
ਦੱਸ ਦੇਈਏ ਕਿ ਰੁਪਏ ਦੀ ਇੰਨੀ ਵੱਡੀ ਗਿਰਾਵਟ ਇਤਿਹਾਸ ਦੀ ਸਭ ਤੋਂ ਵੱਡੀ ਗਿਰਾਵਟ ਹੈ। ਇਸ ਤੋਂ ਪਹਿਲਾਂ 1 ਡਾਲਰ ਦੇ ਮੁਕਾਬਲੇ ਰੁਪਿਆ ਕਦੇ ਵੀ ਇਸ ਪੱਧਰ ਤੱਕ ਨਹੀਂ ਡਿੱਗਿਆ ਹੈ। ਹਾਲਾਂਕਿ, ਰੁਪਏ ਦੀ ਇਸ ਵੱਡੀ ਕਮਜ਼ੋਰੀ ਦਾ ਭਾਰਤੀ ਅਰਥਵਿਵਸਥਾ ‘ਤੇ ਵੱਡਾ ਅਸਰ ਪੈਣ ਵਾਲਾ ਹੈ। ਇਸ ਦੇ ਨਾਲ ਹੀ ਰੁਪਏ ਦੇ ਕਮਜ਼ੋਰ ਹੋਣ ਨਾਲ ਮਹਿੰਗਾਈ ਵਧੇਗੀ ਅਤੇ ਇਸ ਕਾਰਨ ਭਾਰਤ ਦੇ ਲੋਕਾਂ ਦੀ ਜੇਬ ਢਿੱਲੀ ਹੋਣ ਜਾ ਰਹੀ ਹੈ।
----------- Advertisement -----------
ਇਤਿਹਾਸ ਦੀ ਸਭ ਤੋਂ ਵੱਡੀ ਗਿਰਾਵਟ; ਪਹਿਲੀ ਵਾਰ ਰੁਪਿਆ ਡਾਲਰ ਦੇ ਮੁਕਾਬਲੇ ਪਹੁੰਚਿਆ ਹੁਣ ਤਕ ਦੇ ਸਭ ਤੋਂ ਹੇਠਲੇ ਪੱਧਰ ‘ਤੇ
Published on
----------- Advertisement -----------
----------- Advertisement -----------