September 24, 2026, 4:18 pm
----------- Advertisement -----------
HomeNewsLatest Newsਦਿੱਲੀ:ਯਮੁਨਾ ਅਤੇ ਹੋਰ ਜਲ ਸਰੋਤਾਂ 'ਚ ਮੂਰਤੀ ਵਿਸਰਜਨ 'ਤੇ ਪਾਬੰਦੀ, ਲੱਗੇਗਾ 50...

ਦਿੱਲੀ:ਯਮੁਨਾ ਅਤੇ ਹੋਰ ਜਲ ਸਰੋਤਾਂ ‘ਚ ਮੂਰਤੀ ਵਿਸਰਜਨ ‘ਤੇ ਪਾਬੰਦੀ, ਲੱਗੇਗਾ 50 ਹਜ਼ਾਰ ਰੁਪਏ ਜੁਰਮਾਨਾ

Published on

----------- Advertisement -----------

ਰਾਜਧਾਨੀ ਵਿੱਚ ਵੀ ਅੱਜ ਤੋਂ ਗਣੇਸ਼ ਮਹਾਂਉਤਸਵ ਸ਼ੁਰੂ ਹੋ ਗਿਆ ਹੈ। ਅੱਜ 31 ਅਗਸਤ ਦਿਨ ਬੁੱਧਵਾਰ ਨੂੰ ਗਣੇਸ਼ ਜੀ ਦੀਆਂ ਮੂਰਤੀਆਂ ਦੀ ਸਥਾਪਨਾ ਪੂਰੀ ਧੂਮ-ਧਾਮ ਨਾਲ ਕੀਤੀ ਜਾ ਰਹੀ ਹੈ। ਪੂਰੇ 10 ਦਿਨ ਪੂਜਾ ਕਰਨ ਤੋਂ ਬਾਅਦ ਗਣੇਸ਼ ਜੀ ਦਾ ਵਿਸਰਜਨ ਕੀਤਾ ਜਾਂਦਾ ਹੈ। ਪਰ ਇਸ ਸਾਲ ਗਣੇਸ਼ ਉਤਸਵ ਅਤੇ ਦੁਰਗਾ ਪੂਜਾ ‘ਤੇ ਯਮੁਨਾ ਜਾਂ ਹੋਰ ਜਲ ਸਰੋਤਾਂ ‘ਚ ਮੂਰਤੀਆਂ ਦਾ ਵਿਸਰਜਨ ਕਰਨਾ ਮਹਿੰਗਾ ਪੈ ਸਕਦਾ ਹੈ। ਅਜਿਹਾ ਕਰਨ ‘ਤੇ 50,000 ਰੁਪਏ ਜੁਰਮਾਨਾ ਜਾਂ ਛੇ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਸਬੰਧ ਵਿੱਚ, ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਨੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।
ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਨੇ ਸਥਾਨਕ ਸੰਸਥਾਵਾਂ ਨੂੰ ਰਿਹਾਇਸ਼ੀ ਖੇਤਰਾਂ ਦੇ ਨੇੜੇ ਨਕਲੀ ਤਾਲਾਬ ਬਣਾਉਣ ਲਈ ਵੀ ਕਿਹਾ ਹੈ। ਨਾਲ ਹੀ ਦਿੱਲੀ ਪੁਲਿਸ ਨੂੰ ਪਲਾਸਟਰ ਆਫ਼ ਪੈਰਿਸ (ਪੀਓਪੀ) ਦੀਆਂ ਮੂਰਤੀਆਂ ਲੈ ਕੇ ਜਾਣ ਵਾਲੇ ਵਾਹਨਾਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਡੀਪੀਸੀਸੀ ਨੇ ਕਿਹਾ ਹੈ ਕਿ ਗਣੇਸ਼ ਚਤੁਰਥੀ 31 ਅਗਸਤ ਨੂੰ ਮਨਾਈ ਜਾਵੇਗੀ ਅਤੇ ਵਿਸਰਜਨ 9 ਸਤੰਬਰ ਨੂੰ ਹੋਵੇਗਾ। ਦੱਸ ਦੇਈਏ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਯਮੁਨਾ ਵਿੱਚ ਮੂਰਤੀ ਵਿਸਰਜਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਾਲ 2019 ‘ਚ ਇਸ ਸਬੰਧ ‘ਚ ਪਹਿਲੀ ਵਾਰ ਦਿੱਲੀ ਸਰਕਾਰ ਨੇ ਨਿਰਦੇਸ਼ ਜਾਰੀ ਕਰਕੇ ਇਸ ‘ਤੇ ਪਾਬੰਦੀ ਲਗਾ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਮੂਰਤੀਆਂ ‘ਤੇ ਲਗਾਏ ਗਏ ਰੰਗਾਂ ਵਿਚ ਖਤਰਨਾਕ ਕੈਮੀਕਲ ਪਾਰਾ, ਜ਼ਿੰਕ ਆਕਸਾਈਡ, ਕ੍ਰੋਮੀਅਮ ਅਤੇ ਕੈਡਮੀਅਮ ਵਰਗੇ ਖਤਰਨਾਕ ਰਸਾਇਣ ਹੁੰਦੇ ਹਨ। ਇਹ ਜਾਨਵਰਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਹ ਮਨੁੱਖੀ ਸਰੀਰ ‘ਚ ਪਹੁੰਚਣ ਬਾਅਦ ਕੈਂਸਰ ਅਤੇ ਸਾਹ ਦੀਆਂ ਬਿਮਾਰੀਆਂ ਅਤੇ ਚਮੜੀ ਦੀ ਲਾਗ ਸਮੇਤ ਹੋਰ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...