September 12, 2026, 5:33 am
----------- Advertisement -----------
HomeNewsLatest Newsਦ੍ਰੋਪਦੀ ਮੁਰਮੂ ਦਿੱਲੀ ਪਹੁੰਚੀ, ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਨਾਲ ਕੀਤੀ...

ਦ੍ਰੋਪਦੀ ਮੁਰਮੂ ਦਿੱਲੀ ਪਹੁੰਚੀ, ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਨਾਲ ਕੀਤੀ ਮੁਲਾਕਾਤ

Published on

----------- Advertisement -----------

NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਤੋਂ ਦਿੱਲੀ ਪਹੁੰਚੀ। ਇੱਥੇ ਪਹੁੰਚ ਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭੁਵਨੇਸ਼ਵਰ ਤੋਂ ਦਿੱਲੀ ਪਹੁੰਚਣ ‘ਤੇ ਮੁਰਮੂ ਦਾ ਹਵਾਈ ਅੱਡੇ ‘ਤੇ ਕੇਂਦਰੀ ਮੰਤਰੀ ਅਰਜੁਨ ਮੁੰਡਾ, ਅਰਜੁਨ ਰਾਮ ਮੇਘਵਾਲ ਅਤੇ ਡਾਕਟਰ ਵਰਿੰਦਰ ਕੁਮਾਰ ਅਤੇ ਭਾਜਪਾ ਨੇਤਾ ਮਨੋਜ ਤਿਵਾਰੀ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਪੀਐਮ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਗਈ।
ਮੁਲਾਕਾਤ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਕੀਤਾ ਅਤੇ ਕਿਹਾ, ‘ਐਨਡੀਏ ਦੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਰਾਸ਼ਟਰਪਤੀ ਨਾਮਜ਼ਦਗੀ ਦੀ ਦੇਸ਼ ਭਰ ਦੇ ਸਮਾਜ ਦੇ ਸਾਰੇ ਵਰਗਾਂ ਨੇ ਸ਼ਲਾਘਾ ਕੀਤੀ ਹੈ। ਜ਼ਮੀਨੀ ਸਮੱਸਿਆਵਾਂ ਅਤੇ ਭਾਰਤ ਦੇ ਵਿਕਾਸ ਲਈ ਉਨ੍ਹਾਂ ਦੀ ਸਮਝ ਸ਼ਾਨਦਾਰ ਹੈ। ਦੱਸ ਦਈਏ ਕਿ ਮੁਰਮੂ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਰਾਸ਼ਟਰਪਤੀ ਦੇ ਅਹੁਦੇ ਲਈ ਉਨ੍ਹਾਂ ਦਾ ਸਾਹਮਣਾ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨਾਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...