November 8, 2026, 7:31 pm
----------- Advertisement -----------
HomeNewsBreaking Newsਪਾਕਿਸਤਾਨ ਵਾਲੇ ਪਾਸਿਓਂ ਆਇਆ ਡਰੋਨ: BSF ਨੇ ਡੇਗਣ ਲਈ ਕੀਤੀ ਫਾਇਰਿੰਗ

ਪਾਕਿਸਤਾਨ ਵਾਲੇ ਪਾਸਿਓਂ ਆਇਆ ਡਰੋਨ: BSF ਨੇ ਡੇਗਣ ਲਈ ਕੀਤੀ ਫਾਇਰਿੰਗ

Published on

----------- Advertisement -----------

ਅੰਮ੍ਰਿਤਸਰ, 29 ਅਪ੍ਰੈਲ 2022 – ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸ਼ੁੱਕਰਵਾਰ ਤੜਕੇ ਇਕ ਵਾਰ ਫਿਰ ਡਰੋਨ ਭਾਰਤੀ ਸਰਹੱਦ ‘ਚ ਦਾਖਲ ਹੋ ਗਿਆ ਪਰ ਭਾਰਤੀ ਸਰਹੱਦੀ ਫੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਆਵਾਜ਼ ਸੁਣ ਕੇ ਡਰੋਨ ਵੱਲ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਦੀ ਸਰਹੱਦ ਵੱਲ ਵਾਪਸ ਚਲਾ ਗਿਆ। ਸਰਹੱਦੀ ਖੇਤਰ ‘ਚ ਸਵੇਰ ਤੋਂ ਹੀ ਤਲਾਸ਼ੀ ਮੁਹਿੰਮ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ ਬਟਾਲੀਅਨ 71 ਦੇ ਜਵਾਨ ਪੰਜਾਬ ਦੇ ਤਰਨਤਾਰਨ ਵਿੱਚ ਭਿੱਖੀਵਿੰਡ ਅਧੀਨ ਪੈਂਦੇ ਬੀਓਪੀ ਬਾਬਾ ਪੀਰ ਵਿੱਚ ਗਸ਼ਤ ’ਤੇ ਸਨ। ਇਸ ਦੌਰਾਨ ਜਦੋਂ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਤਾਂ ਜਵਾਨਾਂ ਨੇ ਡਰੋਨ ਵੱਲ 4 ਰਾਉਂਡ ਫਾਇਰ ਕੀਤੇ। ਇਸ ਕਾਰਨ ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਚਲਾ ਗਿਆ। ਫਿਰ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਈ।

ਬੀਐਸਐਫ ਨੇ ਅਪ੍ਰੈਲ ਮਹੀਨੇ ਵਿੱਚ 7 ​​ਵਾਰ ਹੈਰੋਇਨ ਫੜੀ ਹੈ। ਕਸਟਮ ਵਿਭਾਗ ਦੀ ਤਰਫੋਂ ਅਫਗਾਨਿਸਤਾਨ ਤੋਂ ਆਏ ਇੱਕ ਟਰੱਕ ਵਿੱਚ 102 ਕਿਲੋ ਹੈਰੋਇਨ ਫੜੀ ਗਈ। ਪਾਕਿਸਤਾਨ ਵਾਲੇ ਪਾਸਿਓਂ ਘੁਸਪੈਠ ਦੇ 4 ਮਾਮਲੇ ਸਨ। ਦੋ ਨੂੰ ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਸੀ, ਜਦੋਂ ਕਿ ਦੋ ਖ਼ਿਲਾਫ਼ ਕੇਸ ਵੀ ਦਰਜ ਕੀਤੇ ਗਏ ਸਨ। 21 ਅਪ੍ਰੈਲ ਨੂੰ ਗੁਰਦਾਸਪੁਰ ਸੈਕਟਰ ‘ਚ ਪਾਕਿਸਤਾਨੀ ਡਰੋਨਾਂ ਨੇ ਚਾਰ ਵਾਰ ਭਾਰਤੀ ਖੇਤਰ ‘ਚ ਘੁਸਪੈਠ ਕੀਤੀ ਅਤੇ ਬੀ.ਐੱਸ.ਐੱਫ. ਨੇ ਇਸ ਨੂੰ ਰੋਕਣ ਲਈ 165 ਰਾਉਂਡ ਫਾਇਰ ਵੀ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...