September 9, 2026, 8:04 pm
----------- Advertisement -----------
HomeNewsHaryanaਬਿਨਾਂ ਹੈਲਮੇਟ ਦੇ ਬੁਲਟ ਦੀ ਸਵਾਰੀ-ਸਾਬਕਾ ਉਪ ਮੁੱਖ ਮੰਤਰੀ ਨੂੰ ਪਈ ਭਾਰੀ;...

ਬਿਨਾਂ ਹੈਲਮੇਟ ਦੇ ਬੁਲਟ ਦੀ ਸਵਾਰੀ-ਸਾਬਕਾ ਉਪ ਮੁੱਖ ਮੰਤਰੀ ਨੂੰ ਪਈ ਭਾਰੀ; ਜਾਣੋ ਪੂਰਾ ਮਾਮਲਾ

Published on

----------- Advertisement -----------

ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇਤਾ ਦੁਸ਼ਯੰਤ ਚੌਟਾਲਾ ਨੂੰ ਬਿਨਾਂ ਹੈਲਮੇਟ ਦੇ ਮੋਟਰਸਾਈਕਲ ਚਲਾਉਣਾ ਮਹਿੰਗਾ ਪੈ ਗਿਆ। ਫਰੀਦਾਬਾਦ ਪੁਲਿਸ ਨੇ ਉਸ ਮੋਟਰਸਾਈਕਲ ਦਾ ਚਲਾਨ ਜਾਰੀ ਕੀਤਾ ਹੈ ਜਿਸ ‘ਤੇ ਚੌਟਾਲਾ ਬਿਨਾਂ ਹੈਲਮੇਟ ਦੇ ਸਵਾਰ ਸੀ।
ਦਰਅਸਲ, ਦੁਸ਼ਯੰਤ ਨੇ 25 ਅਗਸਤ ਨੂੰ ਮੋਟਰਸਾਈਕਲ ਰੈਲੀ ਦੌਰਾਨ ਇਹ ਦੋਪਹੀਆ ਵਾਹਨ ਚਲਾਇਆ ਸੀ। ਇਸ ਦੀ ਵੀਡੀਓ ਜਨਤਕ ਹੋਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਹਾਲਾਂਕਿ ਇਹ ਮੋਟਰਸਾਈਕਲ ਦੁਸ਼ਯੰਤ ਚੌਟਾਲਾ ਦਾ ਨਹੀਂ ਹੈ, ਸਗੋਂ ਉਨ੍ਹਾਂ ਦੇ ਸਮਰਥਕ ਦੇ ਨਾਂ ‘ਤੇ ਰਜਿਸਟਰਡ ਹੈ। ਅਧਿਕਾਰੀਆਂ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਨੇ ਲਾਲ ਰੰਗ ਦਾ ਮੋਟਰਸਾਈਕਲ ਚਲਾਇਆ ਜੋ ਰਿਆਸਤ ਅਲੀ ਦੇ ਨਾਂ ‘ਤੇ ਰਜਿਸਟਰਡ ਹੈ। ਦੁਸ਼ਯੰਤ ਚੌਟਾਲਾ ਅਤੇ ਉਸ ਦੇ ਪਿੱਛੇ ਇਕ ਹੋਰ ਵਿਅਕਤੀ ਬਿਨਾਂ ਹੈਲਮੇਟ ਦੇ ਬੈਠੇ ਸਨ, ਇਸ ਲਈ 2,000 ਰੁਪਏ ਦਾ ਚਲਾਨ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਐਤਵਾਰ ਯਾਨੀ 25 ਅਗਸਤ ਨੂੰ ਦੁਸ਼ਯੰਤ ਚੌਟਾਲਾ ਰੈਲੀ ਕਰਨ ਫਰੀਦਾਬਾਦ ਦੇ ਗੋਂਚੀ ਪਹੁੰਚੇ ਸਨ, ਜਿੱਥੇ ਜੇਜੇਪੀ ਨੇ ਜਨਸਭਾ ਤੋਂ ਪਹਿਲਾਂ ਮੋਟਰਸਾਈਕਲ ਰੈਲੀ ਕੱਢੀ ਸੀ। ਇਸ ਮਾਮਲੇ ‘ਚ ਫਰੀਦਾਬਾਦ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਸਾਡੇ ਕੋਲ ਜਿਨ੍ਹਾਂ ਮੋਟਰਸਾਈਕਲਾਂ ਦੇ ਨੰਬਰ ਆਏ ਸਨ, ਉਨ੍ਹਾਂ ਦੇ ਚਲਾਨ ਕੱਟ ਦਿੱਤੇ ਗਏ ਹਨ। ਫਿਲਹਾਲ 15 ਚਲਾਨ ਜਾਰੀ ਕੀਤੇ ਗਏ ਹਨ। ਬਿਨਾਂ ਹੈਲਮੇਟ ਵਾਲੇ ਵਾਹਨ ਚਾਲਕਾਂ ਦਾ 1000 ਰੁਪਏ ਦਾ ਚਲਾਨ ਅਤੇ ਬਿਨਾਂ ਹੈਲਮੇਟ ਸਵਾਰੀ ਕਰਨ ਵਾਲੇ ਦੋ ਵਿਅਕਤੀਆਂ ਦਾ 2000 ਰੁਪਏ ਦਾ ਚਲਾਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...