ਮੱਧ ਪ੍ਰਦੇਸ਼ ਦੇ ਗਵਾਲੀਅਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.0 ਮਾਪੀ ਗਈ ਹੈ। ਜਾਣਕਾਰੀ ਮੁਤਾਬਿਕ ਸਵੇਰੇ ਕਰੀਬ 10:31 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਤਾਂ ਉਹ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਆ ਗਏ।
ਦੂਜੇ ਪਾਸੇ ਛੱਤੀਸਗੜ੍ਹ ਦੇ ਉੱਤਰੀ ਖੇਤਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸੂਰਜਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ 10.28 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਭਟਗਾਓਂ ਤੋਂ 11 ਕਿਲੋਮੀਟਰ ਦੂਰ ਸੀ। ਇਨ੍ਹਾਂ ਦੋਵਾਂ ਸੂਬਿਆਂ ਤੋਂ ਇਲਾਵਾ ਮਣੀਪੁਰ ‘ਚ ਵੀ ਸ਼ੁੱਕਰਵਾਰ ਸਵੇਰੇ 3.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
----------- Advertisement -----------
ਮੱਧ ਪ੍ਰਦੇਸ ਅਤੇ ਛੱਤੀਸਗੜ੍ਹ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ
Published on
----------- Advertisement -----------
----------- Advertisement -----------









