ਲੋਕ ਸਭਾ ਚੋਣਾਂ 2024 ਨੂੰ ਲੈ ਕੇ ਚੋਣ ਕਮਿਸ਼ਨ ਸਿਆਸੀ ਪਾਰਟੀਆਂ ਦੇ ਭਾਸ਼ਣਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ‘ਤੇ ਵੀ ਲਗਾਤਾਰ ਨਜ਼ਰ ਰੱਖ ਰਿਹਾ ਹੈ। ਇਸ ਕ੍ਰਮ ਵਿੱਚ, ECI ਨੇ ਸੋਸ਼ਲ ਮੀਡੀਆ ਪਲੇਟਫਾਰਮ X ਨੂੰ ਚਾਰ ਚੁਣਾਵੀਂ ਪੋਸਟਾਂ ਨੂੰ ਹਟਾਉਣ ਦਾ ਆਦੇਸ਼ ਦਿੱਤਾ।
ਭਾਰਤੀ ਚੋਣ ਕਮਿਸ਼ਨ (ECI) ਨੇ ਸੋਸ਼ਲ ਮੀਡੀਆ ਪਲੇਟਫਾਰਮ X ਨੂੰ ਜਿਹੜੀਆਂ ਚਾਰ ਚੋਣ ਪੋਸਟਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ ਇਨ੍ਹਾਂ ਵਿੱਚ ਵਾਈਐਸਆਰ ਕਾਂਗਰਸ, ਆਪ, ਐਨ ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਦੀਆਂ ਪੋਸਟਾਂ ਸ਼ਾਮਲ ਹਨ। ਈਸੀਆਈ ਦਾ ਕਹਿਣਾ ਹੈ ਕਿ ਇਨ੍ਹਾਂ ਚਾਰਾਂ ਪੋਸਟਾਂ ‘ਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।
ਓਧਰ,ਐਕਸ ਨੇ ਕਿਹਾ ਕਿ ਅਸੀਂ ਇਨ੍ਹਾਂ ਪੋਸਟਾਂ ਨੂੰ ਹਟਾ ਰਹੇ ਹਾਂ। ਪਰ ਚੋਣ ਕਮਿਸ਼ਨ ਦੀ ਇਸ ਕਾਰਵਾਈ ਨਾਲ ਸਹਿਮਤ ਨਹੀਂ ਹਾਂ। ਕਿਉਂਕਿ ਇਹ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਉਲਟ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਚਾਰ ਪੋਸਟਾਂ ਕਿਹੜੀਆਂ ਸਨ। ਐਕਸ ਨੇ ਅੱਗੇ ਕਿਹਾ ਕਿ ਅਸੀਂ ਉਨ੍ਹਾਂ ਚਾਰ ਉਪਭੋਗਤਾਵਾਂ (ਚਾਰ ਨੇਤਾਵਾਂ) ਨੂੰ ਪੋਸਟਾਂ ਹਟਾਉਣ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਅਸੀਂ ਪੋਸਟਾਂ ਨੂੰ ਹਟਾਉਣ ਦੇ ਆਦੇਸ਼ ਨੂੰ ਪ੍ਰਕਾਸ਼ਿਤ ਕਰ ਰਹੇ ਹਾਂ।
----------- Advertisement -----------
ਚੋਣ ਕਮਿਸ਼ਨ ਨੇ X ਤੋਂ ‘ਆਪ’ ਅਤੇ ਵਾਈਐਸਆਰ ਕਾਂਗਰਸ ਸਮੇਤ ਚਾਰ ਦੀਆਂ ਚੁਣਾਵੀਂ ਪੋਸਟਾਂ ਹਟਾਉਣ ਦਾ ਦਿੱਤਾ ਆਦੇਸ਼
Published on
----------- Advertisement -----------
----------- Advertisement -----------












