May 1, 2026, 8:01 pm
----------- Advertisement -----------
HomeNewsLatest Newsਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਦਿੱਲੀ ਆਉਣਗੇ ਏਕਨਾਥ ਸ਼ਿੰਦੇ

ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਦਿੱਲੀ ਆਉਣਗੇ ਏਕਨਾਥ ਸ਼ਿੰਦੇ

Published on

----------- Advertisement -----------

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅੱਜ ਦਿੱਲੀ ਆਉਣਗੇ। ਏਕਨਾਥ ਸ਼ਿੰਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਦਿੱਲੀ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਬਹੁਤ ਮਹੱਤਵਪੂਰਨ ਦੱਸਿਆ ਜਾ ਰਿਹਾ ਹੈ। ਆਪਣੇ ਇਸ ਦੌਰੇ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਸ਼ਿੰਦੇ ਬੀਜੇਪੀ ਦੇ ਸਮਰਥਨ ਨਾਲ ਸੂਬੇ ਦੇ ਮੁੱਖ ਮੰਤਰੀ ਬਣੇ ਸਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਵੀ ਉਨ੍ਹਾਂ ਦੇ ਨਾਲ ਅੱਜ ਦਿੱਲੀ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਸ਼ਿੰਦੇ ਅਗਲੇ ਦੋ ਦਿਨ ਦਿੱਲੀ ‘ਚ ਰਹਿਣਗੇ। ਇਸ ਦੌਰੇ ਦੌਰਾਨ ਸ਼ਿੰਦੇ ਸਰਕਾਰ ਦੀ ਨਵੀਂ ਕੈਬਨਿਟ ਅਤੇ ਵਿਭਾਗਾਂ ਦੀ ਵੰਡ ਨੂੰ ਅੱਜ ਅੰਤਿਮ ਰੂਪ ਦਿੱਤੇ ਜਾਣ ਦੀ ਵੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਨੇਤਾ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾ ਸ਼ਨੀਵਾਰ ਨੂੰ ਦਿੱਲੀ ਤੋਂ ਪੁਣੇ ਲਈ ਰਵਾਨਾ ਹੋਣਗੇ। ਸ਼ਿੰਦੇ ਪੰਢਰਪੁਰ ‘ਚ ਪੂਜਾ ਵੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...