September 7, 2026, 3:30 am
----------- Advertisement -----------
HomeNewsBreaking Newsਸਚਿਨ ਤੇਂਦੁਲਕਰ ਚੋਣਾਂ ਅਤੇ ਵੋਟਿੰਗ ਬਾਰੇ ਕਰਨਗੇ ਜਾਗਰੂਕ, ਚੋਣ ਕਮਿਸ਼ਨ ਨੇ ਬਣਾਇਆ...

ਸਚਿਨ ਤੇਂਦੁਲਕਰ ਚੋਣਾਂ ਅਤੇ ਵੋਟਿੰਗ ਬਾਰੇ ਕਰਨਗੇ ਜਾਗਰੂਕ, ਚੋਣ ਕਮਿਸ਼ਨ ਨੇ ਬਣਾਇਆ ਨੈਸ਼ਨਲ ਆਈਕਨ

Published on

----------- Advertisement -----------

ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਸਚਿਨ ਤੇਂਦੁਲਕਰ ਨੂੰ ਆਪਣਾ ਰਾਸ਼ਟਰੀ ਆਈਕਨ ਬਣਾਇਆ ਹੈ। ਰਾਸ਼ਟਰੀ ਪ੍ਰਤੀਕ ਵਜੋਂ ਸਚਿਨ ਚੋਣਾਂ ਅਤੇ ਵੋਟਿੰਗ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਗੇ। ਇਸ ਤੋਂ ਪਹਿਲਾਂ ਸਾਲ 2022 ‘ਚ ਅਭਿਨੇਤਾ ਪੰਕਜ ਤ੍ਰਿਪਾਠੀ ਵੀ ਨੈਸ਼ਨਲ ਆਈਕਨ ਰਹਿ ਚੁੱਕੇ ਹਨ।
ਦੱਸ ਦੇਈਏ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੂੰ ‘ਵੋਟਰ ਜਾਗਰੂਕਤਾ ਅਤੇ ਸਿੱਖਿਆ’ ਲਈ ਆਪਣੇ ‘ਰਾਸ਼ਟਰੀ ਆਈਕਨ’ ਵਜੋਂ ਚੁਣਿਆ ਹੈ। ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਕ੍ਰਿਕਟ ਦੇ ਮਹਾਨ ਖਿਡਾਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਸਚਿਨ ਰਮੇਸ਼ ਤੇਂਦੁਲਕਰ ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਅਤੇ ਸਿੱਖਿਆ ਲਈ ਇੱਕ ‘ਰਾਸ਼ਟਰੀ ਆਈਕਨ’ ਵਜੋਂ ਇੱਕ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ।
ਬਿਆਨ ਦੇ ਅਨੁਸਾਰ, ਅੱਜ ਆਲ ਇੰਡੀਆ ਰੇਡੀਓ ਦੇ ਰੰਗ ਭਵਨ ਵਿੱਚ ਮੁੱਖ ਚੋਣ ਕਮਿਸ਼ਨਰ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰਾਂ ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਦੀ ਮੌਜੂਦਗੀ ਵਿੱਚ 3 ਸਾਲਾਂ ਦੀ ਮਿਆਦ ਲਈ ਇੱਕ ਸਹਿਮਤੀ ਪੱਤਰ ‘ਤੇ ਦਸਤਖਤ ਕੀਤੇ ਜਾਣਗੇ। ਚੋਣ ਕਮਿਸ਼ਨ ਨੇ ਆਉਣ ਵਾਲੀਆਂ ਚੋਣਾਂ, ਖਾਸ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਅਤੇ ਜਾਗਰੂਕਤਾ ਵਧਾਉਣ ਲਈ ਇਹ ਸਾਂਝੇਦਾਰੀ ਕੀਤੀ ਹੈ।
ਪਿਛਲੇ ਸਾਲ ਚੋਣ ਕਮਿਸ਼ਨ ਨੇ ਮਸ਼ਹੂਰ ਅਦਾਕਾਰ ਪੰਕਜ ਤ੍ਰਿਪਾਠੀ ਨੂੰ ਨੈਸ਼ਨਲ ਆਈਕਨ ਵਜੋਂ ਚੁਣਿਆ ਸੀ। ਇਸ ਦੇ ਨਾਲ ਹੀ, 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਐਮਐਸ ਧੋਨੀ, ਅਭਿਨੇਤਾ ਆਮਿਰ ਖਾਨ ਅਤੇ ਮੁੱਕੇਬਾਜ਼ੀ ਚੈਂਪੀਅਨ ਮੈਰੀਕਾਮ ਨੂੰ ਰਾਸ਼ਟਰੀ ਆਈਕਨ ਵਜੋਂ ਚੁਣਿਆ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...