June 27, 2026, 3:11 pm
----------- Advertisement -----------
HomeNewsBreaking Newsਚੋਣ ਕਮਿਸ਼ਨ ਭਲਕੇ ਜੰਮੂ-ਕਸ਼ਮੀਰ ਦਾ ਕਰੇਗਾ ਦੌਰਾ, ਰਾਸ਼ਟਰੀ ਪਾਰਟੀਆਂ ਨਾਲ ਹੋਵੇਗੀ ਮੀਟਿੰਗ

ਚੋਣ ਕਮਿਸ਼ਨ ਭਲਕੇ ਜੰਮੂ-ਕਸ਼ਮੀਰ ਦਾ ਕਰੇਗਾ ਦੌਰਾ, ਰਾਸ਼ਟਰੀ ਪਾਰਟੀਆਂ ਨਾਲ ਹੋਵੇਗੀ ਮੀਟਿੰਗ

Published on

----------- Advertisement -----------

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੋ ਦਿਨਾਂ ਲਈ ਜੰਮੂ-ਕਸ਼ਮੀਰ ਦਾ ਦੌਰਾ ਕਰੇਗਾ। ਵਫ਼ਦ ਵੀਰਵਾਰ (8 ਅਗਸਤ) ਨੂੰ ਸ੍ਰੀਨਗਰ ਪਹੁੰਚੇਗਾ। ਸਵੇਰੇ 11:15 ਵਜੇ ਖੇਤਰੀ ਅਤੇ ਰਾਸ਼ਟਰੀ ਪਾਰਟੀਆਂ ਨਾਲ ਚੋਣ ਕਮਿਸ਼ਨ ਦੀ ਬੈਠਕ ਹੋਵੇਗੀ। ਉਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਹੋਵੇਗੀ। ਚੋਣ ਕਮਿਸ਼ਨ 9 ਅਗਸਤ ਨੂੰ ਦੁਪਹਿਰ 2:30 ਵਜੇ ਪ੍ਰੈਸ ਕਾਨਫਰੰਸ ਕਰੇਗਾ।

ਇਸ ਸਾਲ ਜੂਨ ‘ਚ ਚੋਣ ਕਮਿਸ਼ਨ ਨੇ ਮਹਾਰਾਸ਼ਟਰ, ਝਾਰਖੰਡ, ਹਰਿਆਣਾ ਅਤੇ ਜੰਮੂ-ਕਸ਼ਮੀਰ ‘ਚ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਕੰਮ ਨੂੰ ਪੂਰਾ ਕਰਨ ਲਈ 20 ਅਗਸਤ ਦੀ ਸਮਾਂ ਸੀਮਾ ਦਿੱਤੀ ਗਈ ਸੀ।

ਦਸੰਬਰ 2023 ਵਿੱਚ, ਸੁਪਰੀਮ ਕੋਰਟ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 30 ਸਤੰਬਰ 2024 ਤੱਕ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੰਮੂ-ਕਸ਼ਮੀਰ ਨੂੰ ਛੇਤੀ ਹੀ ਰਾਜ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ।

5 ਅਗਸਤ, 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰ ਦਿੱਤਾ ਗਿਆ ਸੀ। ਨਾਲ ਹੀ ਰਾਜ ਨੂੰ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੰਡਿਆ ਗਿਆ ਸੀ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੰਮੂ-ਕਸ਼ਮੀਰ ਵਿੱਚ ਦਿੱਲੀ ਅਤੇ ਪੁਡੂਚੇਰੀ ਵਾਂਗ ਉਪ ਰਾਜਪਾਲ ਦਾ ਸ਼ਾਸਨ ਹੋਵੇਗਾ, ਪਰ ਲੋਕ ਵਿਧਾਨ ਸਭਾ ਦੇ ਅਧੀਨ ਮੁੱਖ ਮੰਤਰੀ ਦੀ ਚੋਣ ਵੀ ਕਰਨਗੇ।

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਆਖਰੀ ਵਾਰ 2014 ‘ਚ ਚੋਣਾਂ ਹੋਈਆਂ ਸਨ। 2018 ਵਿੱਚ, ਭਾਜਪਾ ਅਤੇ ਪੀਪਲਜ਼ ਡੈਮੋਕਰੇਟਿਕ ਪਾਰਟੀ ਦੀ ਗੱਠਜੋੜ ਸਰਕਾਰ ਡਿੱਗ ਗਈ ਕਿਉਂਕਿ ਭਾਜਪਾ ਨੇ ਪੀਡੀਪੀ ਨਾਲ ਗਠਜੋੜ ਤੋੜ ਦਿੱਤਾ ਸੀ।

ਸੁਪਰੀਮ ਕੋਰਟ ਨੇ ਦਸੰਬਰ 2023 ਵਿੱਚ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ ਸਤੰਬਰ 2024 ਤੱਕ ਕਿਸੇ ਵੀ ਹਾਲਤ ਵਿੱਚ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...