July 22, 2026, 3:50 pm
----------- Advertisement -----------
HomeNewsBreaking Newsਜੰਮੂ-ਕਸ਼ਮੀਰ ਅਤੇ ਹਰਿਆਣਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋ ਸਕਦਾ ਹੈ ਐਲਾਨ:...

ਜੰਮੂ-ਕਸ਼ਮੀਰ ਅਤੇ ਹਰਿਆਣਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨ ਦੀ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ

Published on

----------- Advertisement -----------
  • J&K ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਇਹ ਪਹਿਲੀ ਵਿਧਾਨ ਸਭਾ ਚੋਣ ਹੋਵੇਗੀ
  • ਜੰਮੂ-ਕਸ਼ਮੀਰ ‘ਚ 30 ਸਤੰਬਰ ਤੋਂ ਪਹਿਲਾਂ ਵੋਟਿੰਗ ਸੰਭਵ

ਨਵੀਂ ਦਿੱਲੀ, 16 ਅਗਸਤ 2024 – ਚੋਣ ਕਮਿਸ਼ਨ ਅੱਜ (16 ਅਗਸਤ) ਬਾਅਦ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਨ ਜਾ ਰਿਹਾ ਹੈ। 2024 ਵਿੱਚ ਚਾਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਰ ਸੂਤਰਾਂ ਦਾ ਕਹਿਣਾ ਹੈ ਕਿ ਕਮਿਸ਼ਨ ਅੱਜ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ।

ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਇਹ ਪਹਿਲੀ ਵਿਧਾਨ ਸਭਾ ਚੋਣ ਹੋਵੇਗੀ। ਹਾਲਾਂਕਿ ਇਸ ਸਾਲ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪਰ ਕਮਿਸ਼ਨ ਨੇ ਅਜੇ ਤੱਕ ਸੂਬਿਆਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ, ਕਿ ਕਿਸ-ਕਿਸ ਸੂਬੇ ‘ਚ ਚੋਣਾਂ ਹੋਣਗੀਆਂ, ਇਹ ਪ੍ਰੈੱਸ ਕਾਨਫਰੰਸ ਤੋਂ ਬਾਅਦ ਹੀ ਪਤਾ ਲੱਗੇਗਾ।

ਕਮਿਸ਼ਨ ਨੇ ਜੰਮੂ-ਕਸ਼ਮੀਰ ‘ਚ ਸੁਰੱਖਿਆ ਦੀ ਸਮੀਖਿਆ ਕਰਨ ਲਈ 14 ਅਗਸਤ ਨੂੰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੀਟਿੰਗ ਕੀਤੀ ਸੀ। 9 ਅਗਸਤ ਨੂੰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ।

11 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ 30 ਸਤੰਬਰ 2024 ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਦਾ ਇਹ ਨਿਰਦੇਸ਼ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਦਿੱਤੇ ਫੈਸਲੇ ਦਾ ਹਿੱਸਾ ਸੀ।

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਨੂੰ ਜਲਦੀ ਤੋਂ ਜਲਦੀ ਰਾਜ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਉੱਥੇ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਜਦ ਕਿ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਬਣਾਉਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ।

ਜੰਮੂ-ਕਸ਼ਮੀਰ ਦੇ LG ਮਨੋਜ ਸਿਨਹਾ ਨੇ 11 ਅਗਸਤ ਨੂੰ ਕਿਹਾ ਸੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਕਿਹਾ ਸੀ ਕਿ ਪਹਿਲਾਂ ਹੱਦਬੰਦੀ ਹੋਵੇਗੀ, ਫਿਰ ਵਿਧਾਨ ਸਭਾ ਚੋਣਾਂ ਅਤੇ ਫਿਰ ਉਚਿਤ ਸਮੇਂ ‘ਤੇ ਰਾਜ ਦਾ ਦਰਜਾ ਦਿੱਤਾ ਜਾਵੇਗਾ। ਸਭ ਕੁਝ ਉਸੇ ਤਰਤੀਬ ਨਾਲ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਸੀ ਕਿ ਪੀਐਮ ਮੋਦੀ 20 ਜੂਨ ਨੂੰ ਸ੍ਰੀਨਗਰ ਆਏ ਸਨ। ਉਦੋਂ ਉਨ੍ਹਾਂ ਐਲਾਨ ਕੀਤਾ ਸੀ ਕਿ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਦੀ ਟੀਮ ਨੇ ਇੱਥੇ ਦੌਰਾ ਕੀਤਾ ਹੈ। ਲੋਕਾਂ ਨੂੰ ਮਿਲੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...