November 22, 2026, 8:37 pm
----------- Advertisement -----------
HomeNewsBreaking Newsਪਾਕਿਸਤਾਨ 'ਚ ਅੱਜ ਚੋਣਾਂ, ਨਤੀਜੇ ਕੱਲ੍ਹ ਨੂੰ ਆਉਣਗੇ, ਸਰਕਾਰ ਨੇ ਈਰਾਨ-ਅਫਗਾਨਿਸਤਾਨ ਸਰਹੱਦ...

ਪਾਕਿਸਤਾਨ ‘ਚ ਅੱਜ ਚੋਣਾਂ, ਨਤੀਜੇ ਕੱਲ੍ਹ ਨੂੰ ਆਉਣਗੇ, ਸਰਕਾਰ ਨੇ ਈਰਾਨ-ਅਫਗਾਨਿਸਤਾਨ ਸਰਹੱਦ ਕੀਤੀ ਬੰਦ, ਸੁਰੱਖਿਆ ਲਈ 7 ਲੱਖ ਜਵਾਨ ਤਾਇਨਾਤ

Published on

----------- Advertisement -----------

ਨਵੀਂ ਦਿੱਲੀ, 8 ਫਰਵਰੀ 2024 – ਪਾਕਿਸਤਾਨ ਵਿੱਚ ਅੱਜ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਹਨ। ਭਾਰਤੀ ਸਮੇਂ ਮੁਤਾਬਕ ਸਵੇਰੇ 8:30 ਵਜੇ ਵੋਟਿੰਗ ਸ਼ੁਰੂ ਹੋਵੇਗੀ, ਜੋ ਸ਼ਾਮ 5:30 ਵਜੇ ਤੱਕ ਜਾਰੀ ਰਹੇਗੀ। ਪਾਕਿਸਤਾਨ ਵਿੱਚ 24 ਕਰੋੜ ਤੋਂ ਵੱਧ ਲੋਕ ਰਹਿੰਦੇ ਹਨ। ਇਸ ਸਾਲ ਦੇਸ਼ ਵਿੱਚ ਕਰੀਬ 12.8 ਕਰੋੜ ਵੋਟਰ ਹਨ ਜੋ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਉਣਗੇ।

ਦੇਰ ਰਾਤ ਤੱਕ ਨਤੀਜੇ ਸਾਹਮਣੇ ਆ ਸਕਦੇ ਹਨ। ਚੋਣ ਕਮਿਸ਼ਨ 9 ਫਰਵਰੀ ਨੂੰ ਅਧਿਕਾਰਤ ਤੌਰ ‘ਤੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਕੁੱਲ 336 ਸੀਟਾਂ ਹਨ। ਇਨ੍ਹਾਂ ‘ਚੋਂ 266 ਸੀਟਾਂ ‘ਤੇ ਚੋਣਾਂ ਹੋ ਰਹੀਆਂ ਹਨ, ਜਦਕਿ 70 ਸੀਟਾਂ ਰਾਖਵੀਆਂ ਹਨ (60 ਔਰਤਾਂ ਲਈ, 10 ਗੈਰ-ਮੁਸਲਿਮ ਲਈ)।

ਵਿੱਤੀ ਰੁਕਾਵਟਾਂ ਦੇ ਬਾਵਜੂਦ ਪਾਕਿਸਤਾਨ ਦਾ ਚੋਣ ਕਮਿਸ਼ਨ ਪਿਛਲੀਆਂ 4 ਚੋਣਾਂ ਦੇ ਮੁਕਾਬਲੇ ਇਸ ਚੋਣ ਵਿੱਚ ਸਭ ਤੋਂ ਵੱਧ ਖਰਚ ਕਰ ਰਿਹਾ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਇਸ ਚੋਣ ‘ਤੇ ਕਰੀਬ 1 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਪਾਕਿਸਤਾਨ ਨੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਦੇਸ਼ਾਂ ਅਫਗਾਨਿਸਤਾਨ ਅਤੇ ਈਰਾਨ ਨਾਲ ਲੱਗਦੀਆਂ ਆਪਣੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਹਨ। ਸਰਹੱਦ 9 ਫਰਵਰੀ ਨੂੰ ਖੋਲ੍ਹ ਦਿੱਤੀ ਜਾਵੇਗੀ। ਇਹ ਫੈਸਲਾ 7 ਫਰਵਰੀ ਨੂੰ ਹੋਏ ਦੋਹਰੇ ਧਮਾਕਿਆਂ ਤੋਂ ਬਾਅਦ ਲਿਆ ਗਿਆ ਸੀ। ਵਿਦੇਸ਼ ਮੰਤਰਾਲੇ ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਇਹ ਜਾਣਕਾਰੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...