October 8, 2026, 12:06 pm
----------- Advertisement -----------
HomePunjabbusinessਬਿਜਲੀ ਹੋਈ ਮਹਿੰਗੀ, 5 ਤੋਂ 7 ਫੀਸਦੀ ਵਧੀਆਂ ਦਰਾਂ

ਬਿਜਲੀ ਹੋਈ ਮਹਿੰਗੀ, 5 ਤੋਂ 7 ਫੀਸਦੀ ਵਧੀਆਂ ਦਰਾਂ

Published on

----------- Advertisement -----------

ਜੇਕਰ ਤੁਸੀਂ ਵੀ ਬਿਜਲੀ ਸਸਤੀ ਹੋਣ ਦਾ ਇੰਤਜ਼ਾਰ ਕਰ ਰਹੇ ਸੀ ਤਾਂ ਤੁਹਾਨੂੰ ਵੱਡਾ ਝਟਕਾ ਲੱਗ ਸਕਦਾ ਹੈ। ਹੁਣ ਤੋਂ ਰਾਜ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਹੈ। ਜੀ ਹਾਂ, ਤ੍ਰਿਪੁਰਾ ਰਾਜ ਬਿਜਲੀ ਨਿਗਮ ਲਿਮਿਟੇਡ (ਟੀਐਸਈਸੀਐਲ) ਨੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਹੈ। ਇਸ ਵਾਰ ਬਿਜਲੀ ਦਰਾਂ ਵਿੱਚ ਔਸਤਨ 5 ਤੋਂ 7 ਫੀਸਦੀ ਦਾ ਵਾਧਾ ਹੋਇਆ ਹੈ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਦੱਸ ਦੇਈਏ ਕਿ ਬਿਜਲੀ ਦੀਆਂ ਨਵੀਆਂ ਦਰਾਂ 1 ਅਕਤੂਬਰ 2023 ਤੋਂ ਲਾਗੂ ਹੋਣਗੀਆਂ। ਟੀਐਸਈਸੀਐਲ, ਜੋ ਕਦੇ ਲਾਭ ਕਮਾਉਣ ਵਾਲੀ ਸਰਕਾਰੀ ਸੰਸਥਾ ਸੀ, ਨੂੰ ਵਿੱਤੀ ਸਾਲ 2021-22 ਦੌਰਾਨ ਕੁੱਲ 280 ਕਰੋੜ ਰੁਪਏ ਅਤੇ ਚਾਲੂ ਵਿੱਤੀ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਵਿੱਚ 80 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਟੀਐਸਈਸੀਐਲ ਦੇ ਪ੍ਰਬੰਧ ਨਿਰਦੇਸ਼ਕ ਨੇ ਦੱਸਿਆ ਕਿ ਸਾਰੇ ਕਾਰਕਾਂ ‘ਤੇ ਵਿਚਾਰ ਕਰਨ ਅਤੇ ਤ੍ਰਿਪੁਰਾ ਬਿਜਲੀ ਰੈਗੂਲੇਟਰੀ ਕਮਿਸ਼ਨ (ਟੀ.ਈ.ਆਰ.ਸੀ.) ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਬਿਜਲੀ ਦਰਾਂ ਨੂੰ ਔਸਤਨ 5-7 ਫੀਸਦੀ ਤੱਕ ਵਧਾਇਆ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਪਹਿਲਾਂ ਟੀਐਸਈਸੀਐਲ ਗੈਸ ਅਧਾਰਤ ਬਿਜਲੀ ਉਤਪਾਦਨ ਯੂਨਿਟਾਂ ਨੂੰ ਚਲਾਉਣ ਲਈ ਗੈਸ ਖਰੀਦਣ ‘ਤੇ ਪ੍ਰਤੀ ਮਹੀਨਾ 15 ਕਰੋੜ ਰੁਪਏ ਖਰਚ ਕਰਦੀ ਸੀ, ਪਰ ਹੁਣ ਇਹ ਖਰਚਾ ਵਧ ਕੇ 35-40 ਕਰੋੜ ਰੁਪਏ ਪ੍ਰਤੀ ਮਹੀਨਾ ਹੋ ਗਿਆ ਹੈ। ਇਸ ਲਈ ਬਿਜਲੀ ਦਰਾਂ ਵਧਾਉਣ ਤੋਂ ਇਲਾਵਾ ਕੋਈ ਰਸਤਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...