ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਹੁਣ ਟਵਿਟਰ ਦੇ ਮਾਲਕ ਐਲੋਨ ਮਸਕ ਆਏ ਦਿਨ ਕੋਈ ਨਾ ਕੋਈ ਅਜਿਹਾ ਟਵੀਟ ਕਰਦੇ ਹਨ, ਜੋ ਚਰਚਾ ਦਾ ਵਿਸ਼ਾ ਬਣਦੇ ਹਨ। ਹੁਣ ਉਨ੍ਹਾਂ ਨੇ ਹੈਲੋਵੀਨ ਆਊਟਫਿਟ ‘ਚ ਆਪਣੀ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਨੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਉਲਝਣ ਵਿੱਚ ਪਾ ਦਿੱਤਾ ਹੈ ਕਿ ਮਸਕ ਕਿਸ ਤਰ੍ਹਾਂ ਦਾ ਪਹਿਰਾਵਾ ਪਹਿਨਦਾ ਹੈ ਅਤੇ ਉਹ ਹੈਲੋਵੀਨ ਪਹਿਰਾਵੇ ਵਿੱਚ ਕੀ ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ।

ਦੱਸ ਦਈਏ ਕਿ ਮਸਕ ਨੇ ਆਪਣੀ ਪੋਸਟ ਵਿੱਚ ਆਪਣੇ ਹੇਲੋਵੀਨ ਪਹਿਰਾਵੇ ਦਾ ਖੁਲਾਸਾ ਨਹੀਂ ਕੀਤਾ ਹੈ, ਜੋ ਕਿ ਉਹ ਕਿਸ ਵਰਗੇ ਦਿਖਣ ਦੀ ਕੋਸ਼ਿਸ਼ ਕਰ ਰਹੇ ਹਨ। ਆਪਣੀ ਮਾਂ ਮੇਅ ਮਸਕ ਨਾਲ ਤਸਵੀਰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ”ਹੇਲੋਵੀਨ ਵਿਦ ਮਾਈ ਮੌਮ”।












