September 6, 2026, 6:05 pm
----------- Advertisement -----------
HomeNewsBreaking Newsਯੂਟਿਊਬਰ ਦੀ ਕੁੱਟਮਾਰ ਦੇ ਮਾਮਲੇ 'ਚ ਐਲਵਿਸ਼ ਯਾਦਵ ਨੂੰ ਮਿਲੀ ਜ਼ਮਾਨਤ

ਯੂਟਿਊਬਰ ਦੀ ਕੁੱਟਮਾਰ ਦੇ ਮਾਮਲੇ ‘ਚ ਐਲਵਿਸ਼ ਯਾਦਵ ਨੂੰ ਮਿਲੀ ਜ਼ਮਾਨਤ

Published on

----------- Advertisement -----------

 ਸੱਪ ਤਸਕਰੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ, ਉੱਤਰ ਪ੍ਰਦੇਸ਼ (ਯੂਪੀ) ਪੁਲਿਸ ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵਿਸ਼ ਯਾਦਵ ਨੂੰ ਗੁਰੂਗ੍ਰਾਮ ਅਦਾਲਤ ਵਿੱਚ ਲੈ ਕੇ ਪਹੁੰਚੀ। ਇੱਥੇ ਐਲਵਿਸ਼ ਯਾਦਵ ਨੂੰ ਡਿਊਟੀ ਮੈਜਿਸਟ੍ਰੇਟ ਅਕਸ਼ੈ ਕੁਮਾਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਐਲਵਿਸ਼ ਨੂੰ ਗੁਰੂਗ੍ਰਾਮ ਪੁਲਿਸ ਦੇ ਹਵਾਲੇ ਕਰ ਦਿੱਤਾ। 

ਇਸਤੋਂ ਇਲਾਵਾ ਗੁਰੂਗ੍ਰਾਮ ਪੁਲਿਸ ਨੇ ਯੂਟਿਊਬਰ ਸਾਗਰ ਠਾਕੁਰ ਦੇ ਕੁੱਟਮਾਰ ਮਾਮਲੇ ‘ਚ ਐਲਵਿਸ਼ ਯਾਦਵ ਦਾ ਬਿਆਨ ਦਰਜ ਕੀਤਾ। ਬਿਆਨ ਦਰਜ ਕਰਨ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਐਲਵਿਸ਼ ਨੂੰ ਜ਼ਮਾਨਤ ਦੇ ਦਿੱਤੀ। ਸਾਗਰ ਦੀ ਸ਼ਿਕਾਇਤ ‘ਤੇ ਗੁਰੂਗ੍ਰਾਮ ‘ਚ ਅਲਵਿਸ਼ ਯਾਦਵ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਐਲਵਿਸ਼ ਯਾਦਵ ਨੇ ਆਪਣੇ ਸਾਥੀਆਂ ਨਾਲ ਮਿਲ ਕੇ 7 ਮਾਰਚ ਨੂੰ ਗੁਰੂਗ੍ਰਾਮ ‘ਚ ਇਕ ਦੁਕਾਨ ‘ਤੇ ਯੂਟਿਊਬਰ ਮੈਕਸਟਰਨ ਉਰਫ ਸਾਗਰ ਠਾਕੁਰ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਦਾ ਵੀਡੀਓ ਵੀ 8 ਮਾਰਚ ਨੂੰ ਸਾਹਮਣੇ ਆਇਆ ਸੀ। ਵੀਡੀਓ ‘ਚ ਐਲਵਿਸ਼ ਯਾਦਵ ਮੈਕਸਟਰਨ ਨੂੰ ਥੱਪੜ ਮਾਰਦੇ ਨਜ਼ਰ ਆ ਰਹੇ ਹਨ। ਯੂਟਿਊਬਰ ਨੇ ਐਲਵਿਸ਼ ਯਾਦਵ ‘ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਲਗਾਇਆ ਹੈ। ਦੱਸ ਦਈਏ ਕਿ ਗੁਰੂਗ੍ਰਾਮ ਦੇ ਸੈਕਟਰ 53 ਥਾਣੇ ਵਿੱਚ ਐਲਵੀਸ਼ ਸਮੇਤ 8 ਤੋਂ 10 ਲੋਕਾਂ ਦੇ ਖਿਲਾਫ ਆਈਪੀਸੀ ਦੀ ਧਾਰਾ 147, 149, 323, 506 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਦੂਜੇ ਪਾਸੇ ਪੂਰੇ ਵਿਵਾਦ ਤੋਂ ਬਾਅਦ ਐਲਵਿਸ਼ ਯਾਦਵ ਅਤੇ ਮੈਕਸਟਰਨ ਵਿਚਾਲੇ ਸਮਝੌਤਾ ਵੀ ਸਾਹਮਣੇ ਆਇਆ ਹੈ। ਦੱਸਿਆ ਗਿਆ ਸੀ ਕਿ ਐਲਵਿਸ਼ ਨੇ ਮੈਕਸਟਰਨ ਤੋਂ ਮੁਆਫੀ ਮੰਗ ਲਈ ਹੈ। ਇਸ ਤੋਂ ਬਾਅਦ ਐਲਵਿਸ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੈਕਸਟਰਨ ਨਾਲ ਇਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ, ”ਬ੍ਰਦਰਹੁੱਡ ਆਨ ਟਾਪ”।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...