ਏਅਰ ਇੰਡੀਆ ਦੇ ਇੱਕ ਜਹਾਜ਼ ਦੀ ਕੇਰਲ ਦੇ ਕੋਚੀ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਹ ਜਹਾਜ਼ ਕੋਚੀ ਤੋਂ ਸ਼ਾਰਜਾਹ ਜਾ ਰਿਹਾ ਸੀ। ਦਸਿਆ ਜਾ ਰਿਹਾ ਹੈ ਕਿ ਇੱਕ ਯਾਤਰੀ ਵੱਲੋਂ ਜਹਾਜ਼ ਵਿੱਚ ਸ਼ੱਕੀ ਬਦਬੂ ਆਉਣ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਹ ਘਟਨਾ 2 ਅਗਸਤ ਦੀ ਰਾਤ ਦੀ ਦੱਸੀ ਜਾ ਰਹੀ ਹੈ।
ਏਅਰਲਾਈਨ ਸੂਤਰਾਂ ਮੁਤਾਬਿਕ ਕੋਚੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਇਕ ਯਾਤਰੀ ਨੇ ਜਹਾਜ਼ ਅੰਦਰੋਂ ਕੁੱਝ ਸੜਨ ਦੀ ਬਦਬੂ ਆਉਣ ਬਾਰੇ ਸ਼ੱਕ ਜਤਾਇਆ। ਅਧਿਕਾਰੀਆਂ ਨੇ ਸਾਵਧਾਨੀ ਦੇ ਤੌਰ ‘ਤੇ ਫਲਾਈਟ ਨੂੰ ਕੋਚੀ ਹਵਾਈ ਅੱਡੇ ‘ਤੇ ਉਤਾਰਨ ਦਾ ਫੈਸਲਾ ਕੀਤਾ ਹੈ। ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ। ਹਾਲਾਂਕਿ ਇਸ ਦੌਰਾਨ ਜਹਾਜ਼ ‘ਚ ਸਭ ਕੁਝ ਠੀਕ-ਠਾਕ ਸੀ।
ਏਅਰਲਾਈਨ ਅਧਿਕਾਰੀਆਂ ਨੇ ਯਾਤਰੀਆਂ ਲਈ ਇਕ ਹੋਰ ਜਹਾਜ਼ ਦਾ ਪ੍ਰਬੰਧ ਕੀਤਾ। ਥੋੜ੍ਹੀ ਦੇਰ ਬਾਅਦ ਜਹਾਜ਼ ਸ਼ਾਰਜਾਹ ਲਈ ਰਵਾਨਾ ਹੋ ਗਿਆ। ਜਹਾਜ਼ ‘ਚ ਕਰੀਬ 175 ਯਾਤਰੀ ਸਵਾਰ ਸਨ।
----------- Advertisement -----------
ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੀ ਕੋਚੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ, 175 ਯਾਤਰੀ ਸਨ ਸਵਾਰ
Published on
----------- Advertisement -----------
----------- Advertisement -----------












