ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਮੁਦਰਾਗਾਮ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਜ਼ਖਮੀ ਹੋਏ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਬੀਤੇ ਸ਼ਨੀਵਾਰ (6 ਜੁਲਾਈ) ਦੁਪਹਿਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਅੱਤਵਾਦੀਆਂ ਦੀ ਗੋਲੀ ਨਾਲ ਜ਼ਖਮੀ ਹੋਏ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਨਾਲ ਹੀ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਇਹ ਸੰਯੁਕਤ ਆਪ੍ਰੇਸ਼ਨ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਵੱਲੋਂ ਚਲਾਇਆ ਜਾ ਰਿਹਾ ਹੈ। 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਆ ਰਹੀ ਹੈ।
ਪਿਛਲੇ ਇੱਕ ਮਹੀਨੇ (ਜੂਨ ਤੋਂ 6 ਜੁਲਾਈ ਤੱਕ) ਵਿੱਚ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਖਤਮ ਕੀਤਾ ਹੈ। ਇਨ੍ਹਾਂ ‘ਚ ਡੋਡਾ ‘ਚ 11-12 ਜੂਨ ਨੂੰ ਲਗਾਤਾਰ ਦੋ ਦਿਨ ਦੋ ਹਮਲੇ ਕਰਨ ਵਾਲੇ ਅੱਤਵਾਦੀਆਂ ਦਾ ਮੁਕਾਬਲਾ ਅਤੇ ਉੜੀ ‘ਚ ਘੁਸਪੈਠ ਕਰਨ ਵਾਲੇ ਅੱਤਵਾਦੀ ਸ਼ਾਮਲ ਹਨ।
----------- Advertisement -----------
ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਇਕ ਜਵਾਨ ਸ਼ਹੀਦ
Published on
----------- Advertisement -----------
----------- Advertisement -----------