September 8, 2026, 6:03 am
----------- Advertisement -----------
HomeNewsBreaking Newsਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਠਭੇੜ, 2 ਜਵਾਨ ਸ਼ਹੀਦ, 3 ਜ਼ਖਮੀ, ਮੁਕਾਬਲਾ ਅਜੇ...

ਅਨੰਤਨਾਗ ‘ਚ ਅੱਤਵਾਦੀਆਂ ਨਾਲ ਮੁਠਭੇੜ, 2 ਜਵਾਨ ਸ਼ਹੀਦ, 3 ਜ਼ਖਮੀ, ਮੁਕਾਬਲਾ ਅਜੇ ਵੀ ਜਾਰੀ

Published on

----------- Advertisement -----------
  • ਗੋਲੀਬਾਰੀ ‘ਚ 2 ਨਾਗਰਿਕ ਵੀ ਜ਼ਖਮੀ

ਅਨੰਤਨਾਗ, 11 ਅਗਸਤ 2024 – ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸ਼ਨੀਵਾਰ (10 ਅਗਸਤ) ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਦੋ ਜਵਾਨ ਸ਼ਹੀਦ ਹੋ ਗਏ। 3 ਜਵਾਨ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਗੋਲੀਬਾਰੀ ‘ਚ ਦੋ ਨਾਗਰਿਕ ਵੀ ਜ਼ਖਮੀ ਹੋਏ ਹਨ। ਇਹ ਮੁਕਾਬਲਾ ਦੁਪਹਿਰ 2 ਵਜੇ ਤੋਂ ਜਾਰੀ ਹੈ।

ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਡੋਡਾ ਤੋਂ ਅਨੰਤਨਾਗ ਇਲਾਕੇ ‘ਚ ਦਾਖਲ ਹੋਏ ਸਨ। ਜ਼ਿਲੇ ਦੇ ਕੋਕਰਨਾਗ ਟਾਊਨ ‘ਚ 10,000 ਫੁੱਟ ਦੀ ਉਚਾਈ ‘ਤੇ ਆਪਰੇਸ਼ਨ ਚੱਲ ਰਿਹਾ ਹੈ। ਇੱਥੇ ਸੰਘਣੀ ਝਾੜੀਆਂ ਵੀ ਹਨ ਅਤੇ ਵੱਡੇ ਪੱਥਰ ਵੀ। ਇੱਥੇ ਅੱਤਵਾਦੀ ਲੁਕੇ ਹੋਏ ਹਨ।

ਪੁਲਿਸ ਅਧਿਕਾਰੀਆਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਲਾਕੇ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਹੋਣ ਦੀ ਸੰਭਾਵਨਾ ਹੈ।

ਕੋਕਰਨਾਗ ਵਿੱਚ ਪਿਛਲੇ ਇੱਕ ਸਾਲ ਵਿੱਚ ਇਹ ਦੂਜਾ ਵੱਡਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਸਤੰਬਰ 2023 ‘ਚ ਕੋਕਰਨਾਗ ਦੇ ਜੰਗਲ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ।

ਸ਼ੁੱਕਰਵਾਰ 9 ਅਗਸਤ ਨੂੰ ਪੁਲਿਸ ਨੇ 4 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਸਨ। ਉਨ੍ਹਾਂ ਨੂੰ ਆਖਰੀ ਵਾਰ ਕਠੂਆ ਜ਼ਿਲ੍ਹੇ ਦੇ ਮਲਹਾਰ, ਬਾਣੀ ਅਤੇ ਸੋਜਧਰ ਦੇ ਢੋਕ ਵਿੱਚ ਦੇਖਿਆ ਗਿਆ ਸੀ। ਪੁਲਿਸ ਨੇ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਅੱਤਵਾਦੀ ਕਠੂਆ ‘ਚ ਫੌਜ ਦੇ ਕਾਫਲੇ ‘ਤੇ ਹਮਲੇ ‘ਚ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...