September 20, 2026, 3:18 am
----------- Advertisement -----------
HomeNewsBreaking Newsਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਕਾਬਲਾ, 2 ਜਵਾਨ ਸ਼ਹੀਦ, 3 ਜ਼ਖਮੀ

ਅਨੰਤਨਾਗ ‘ਚ ਅੱਤਵਾਦੀਆਂ ਨਾਲ ਮੁਕਾਬਲਾ, 2 ਜਵਾਨ ਸ਼ਹੀਦ, 3 ਜ਼ਖਮੀ

Published on

----------- Advertisement -----------

ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਸ਼ਨੀਵਾਰ (10 ਅਗਸਤ) ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਦੋ ਜਵਾਨ ਸ਼ਹੀਦ ਹੋ ਗਏ। 3 ਜਵਾਨ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ ਗੋਲੀਬਾਰੀ ‘ਚ ਦੋ ਨਾਗਰਿਕ ਵੀ ਜ਼ਖਮੀ ਹੋਏ ਹਨ। ਇਹ ਮੁਕਾਬਲਾ ਦੁਪਹਿਰ 2 ਵਜੇ ਤੋਂ ਜਾਰੀ ਹੈ।

ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਡੋਡਾ ਤੋਂ ਅਨੰਤਨਾਗ ਇਲਾਕੇ ‘ਚ ਦਾਖਲ ਹੋਏ ਸਨ। ਜ਼ਿਲੇ ਦੇ ਕੋਕਰਨਾਗ ਟਾਊਨ ‘ਚ ਆਪਰੇਸ਼ਨ ਚੱਲ ਰਿਹਾ ਹੈ।

ਪੁਲਿਸ ਅਧਿਕਾਰੀਆਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਲਾਕੇ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਹੋਣ ਦੀ ਸੰਭਾਵਨਾ ਹੈ।

ਕੋਕਰਨਾਗ ਵਿੱਚ ਪਿਛਲੇ ਇੱਕ ਸਾਲ ਵਿੱਚ ਇਹ ਦੂਜਾ ਵੱਡਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਸਤੰਬਰ 2023 ‘ਚ ਕੋਕਰਨਾਗ ਦੇ ਜੰਗਲ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...