June 8, 2026, 3:35 am
----------- Advertisement -----------
HomeNewsLatest News'ਰਕਸ਼ਕ ਵਰਲਡ ਫਾਊਂਡੇਸ਼ਨ' ਵੱਲੋਂ ਚਲਾਈ ਜਾ ਰਹੀ ਵਾਤਾਵਰਨ ਜਾਗਰੂਕਤਾ ਮੁਹਿੰਮ 'ਲਵ ਫਾਰ...

‘ਰਕਸ਼ਕ ਵਰਲਡ ਫਾਊਂਡੇਸ਼ਨ’ ਵੱਲੋਂ ਚਲਾਈ ਜਾ ਰਹੀ ਵਾਤਾਵਰਨ ਜਾਗਰੂਕਤਾ ਮੁਹਿੰਮ ‘ਲਵ ਫਾਰ ਫਾਊਂਟੇਨ ਪੈੱਨ’ ਪਹੁੰਚੀ ਉਤਰਾਖੰਡ

Published on

----------- Advertisement -----------

ਨਵੀਂ ਦਿੱਲੀ: ਵਾਤਾਵਰਨ ਸੁਰੱਖਿਆ ਲਈ ਕੰਮ ਕਰਨ ਵਾਲੀ ‘ਰਕਸ਼ਕ ਵਰਲਡ ਫਾਊਂਡੇਸ਼ਨ’ ਵੱਲੋਂ ਇੱਕ ਜ਼ਬਰਦਸਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਵੀਂ ਪੀੜ੍ਹੀ ਨੂੰ ਫਾਊਂਟੇਨ ਪੈੱਨ ਅਤੇ ਸਿਆਹੀ ਨਾਲ ਲਿਖਣ ਦੀ ਆਦਤ ਪਾਉਣ ਅਤੇ ਪਲਾਸਟਿਕ ਪੈੱਨ ਦੀ ਬਰਬਾਦੀ ਤੋਂ ਬਚਣ ਦਾ ਸੁਨੇਹਾ ਦਿੰਦੇ ਹੋਏ ਇਸ ਦੇ ਫਾਇਦੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਨਵੀਂ ਪੀੜ੍ਹੀ ਵੀ ਵਾਤਾਵਰਣ ਨੂੰ ਬਚਾਉਣ ਦੀ ਮੁਹਿੰਮ ‘ਚ ਵੱਧ ਚੜ੍ਹ ਕੇ ਹਿੱਸਾ ਲੈ ਰਹੀ ਹੈ।


ਇਸ ਮੁਹਿੰਮ ਦਾ ਤਸੱਵਰ ‘ਰਕਸ਼ਕ ਵਰਲਡ ਫਾਊਂਡੇਸ਼ਨ’ ਦੇ ਬਾਨੀ ਅਤੇ ਪ੍ਰਸਿੱਧ ਪੱਤਰਕਾਰ ਸੰਜੇ ਵੋਹਰਾ ਨੇ ਕੀਤਾ ਹੈ। ਇਸ ਦੇ ਲਈ ਉਨ੍ਹਾਂ ਨੇ ਮੋਟਰਸਾਈਕਲ ‘ਤੇ ਦੇਸ਼ ਭਰ ਦੀ ਯਾਤਰਾ ਕੀਤੀ ਅਤੇ ਕਈ ਦੂਰ-ਦੁਰਾਡੇ ਇਲਾਕਿਆਂ ‘ਚ ਨਵੀਂ ਪੀੜ੍ਹੀ ਨਾਲ ਕਾਫੀ ਸਮਾਂ ਬਿਤਾਇਆ। ਸੰਜੇ ਵੋਹਰਾ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਨੈਨੀਤਾਲ ਵਿੱਚ ਸਕੂਲੀ ਬੱਚਿਆਂ ਵਿੱਚ ਵਾਤਾਵਰਨ ਅਤੇ ਪੰਛੀਆਂ ਨਾਲ ਸਬੰਧਤ ਵਿਸ਼ਿਆਂ ਉੱਤੇ ਕਈ ਵਰਕਸ਼ਾਪਾਂ ਦਾ ਪ੍ਰਬੰਧ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਵਾਤਾਵਰਨ ਦੀ ਸੰਭਾਲ ਅਤੇ ਜੰਗਲਾਂ ਦੇ ਵਿਕਾਸ ਵਿੱਚ ਪੰਛੀਆਂ ਦੀ ਭੂਮਿਕਾ ’ਤੇ ਚਿੱਤਰ ਬਣਾਏ।
ਦੱਸ ਦਈਏ ਕਿ ਵਿਦਿਆਰਥੀਆਂ ਨੇ ਵਾਤਾਵਰਨ ਦੀ ਮਹੱਤਤਾ ਨੂੰ ਸਮਝਣ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਸਹੁੰ ਵੀ ਚੁੱਕੀ। ਰਾਮਗੜ੍ਹ ਬਲਾਕ ਦੇ ਐਸ.ਐਸ.ਨੇਗੀ ਸਰਕਾਰੀ ਇੰਟਰ ਕਾਲਜ, ਨੱਥੂਖਾਨ ਵਿੱਚ ਪ੍ਰਬੰਧਿਤ ਇਸ ਵਰਕਸ਼ਾਪ ਤੋਂ ਪਹਿਲਾਂ ਚੰਡੀਗੜ੍ਹ, ਜੰਮੂ-ਕਸ਼ਮੀਰ ਦੇ ਪੁਲਵਾਮਾ ਅਤੇ ਦਿੱਲੀ ਵਿੱਚ ਵੀ ਅਜਿਹੀਆਂ ਵਰਕਸ਼ਾਪਾਂ ਲੱਗ ਚੁੱਕੀਆਂ ਹਨ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਵਾਇਤੀ ਫਾਊਂਟੇਨ ਪੈੱਨ ਅਤੇ ਸਿਆਹੀ ਦੇ ਸੈੱਟ ਵੀ ਵੰਡੇ ਗਏ ਤਾਂ ਜੋ ਬਾਲ ਪੁਆਇੰਟ ਪੈੱਨ ਦੀ ਵਰਤੋਂ ਨੂੰ ਘਟਾਇਆ ਜਾ ਸਕੇ।
ਸੰਜੇ ਵੋਹਰਾ ਦਾ ਕਹਿਣਾ ਹੈ ਕਿ ਫਾਊਂਟੇਨ ਪੈੱਨ ਅਸਲ ਵਿੱਚ ਇੱਕ ਪ੍ਰਤੀਕ ਹੈ ਜੋ ਕਿਸੇ ਵੀ ਵਸਤੂ ਨੂੰ ਵਾਰ-ਵਾਰ ਵਰਤਣ ਜਾਂ ਉਸ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਸ ਦੇ ਨਾਲ ਹੀ ਇੱਕ ਮਹੱਤਵਪੂਰਨ ਸੁਨੇਹਾ ਇਹ ਵੀ ਹੈ ਕਿ ਅੱਜ ਦੇ ਸਮੇਂ ਵਿੱਚ ਰਿਸ਼ਤਿਆਂ ਵਿੱਚ ਵੀ ‘ਯੂਜ਼ ਐਂਡ ਥ੍ਰੋ’ ਦੇ ਰੁਝਾਨ ਨੂੰ ਖਤਮ ਕਰਨ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...