ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਆਪਣੇ 73 ਲੱਖ ਤੋਂ ਵੱਧ ਪੈਨਸ਼ਨਰਾਂ ਲਈ ਫੇਸ ਪ੍ਰਮਾਣਿਕਤਾ ਤਕਨਾਲੋਜੀ ਦੀ ਵਰਤੋਂ ਕਰ ਕੇ ਕਿਤੇ ਵੀ ਡਿਜੀਟਲ ਜੀਵਨ ਸਰਟੀਫਿਕੇਟ ਜਮ੍ਹਾ ਕਰਨ ਦੀ ਸਹੂਲਤ ਸ਼ੁਰੂ ਕੀਤੀ। ਚਿਹਰੇ ਦੀ ਪਛਾਣ ਦੀ ਤਸਦੀਕ ਉਨ੍ਹਾਂ ਬਜ਼ੁਰਗ ਪੈਨਸ਼ਨਰਾਂ ਦੀ ਮਦਦ ਕਰੇਗੀ ਜਿਨ੍ਹਾਂ ਨੂੰ ਜੀਵਨ ਸਰਟੀਫਿਕੇਟ ਦਾਇਰ ਕਰਨ ਲਈ ਬੁਢਾਪੇ ਕਾਰਨ ਆਪਣੇ ਬਾਇਓਮੈਟ੍ਰਿਕਸ (ਫਿੰਗਰ ਪ੍ਰਿੰਟ ਅਤੇ ਅੱਖਾਂ ਦੀ ਪਛਾਣ)ਸਬਮਿਟ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਕਿਰਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਪੈਨਸ਼ਨਰਾਂ ਲਈ ਫੇਸ ਪ੍ਰਮਾਣਿਕਤਾ ਤਕਨੀਕ ਸੁਵਿਧਾ ਸ਼ੁਰੂ ਕੀਤੀ ਹੈ। ਬੁਢਾਪੇ ਕਾਰਨ ਕਈ ਵਾਰ ਪੈਨਸ਼ਨਰਾਂ ਨੂੰ ਆਪਣੇ ਬਾਇਓਮੈਟ੍ਰਿਕਸ ਮੈਚ ਕਰਵਾਉਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਹੂਲਤ ਸ਼ੁਰੂ ਕੀਤੀ ਗਈ ਹੈ।
ਇਸ ਦੇ ਨਾਲ ਹੀ EPFO ਦੇ ਕਰਮਚਾਰੀਆਂ ਲਈ ਇਨ੍ਹਾਂ ਨਵੀਆਂ ਸੁਵਿਧਾਵਾਂ ਨੂੰ ਚਲਾਉਣ ਲਈ ਸਿਖਲਾਈ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ। ਇਸ ਸਿਖਲਾਈ ਨੀਤੀ ਰਾਹੀਂ ਕਰਮਚਾਰੀਆਂ ਅਤੇ ਈਪੀਐਫਓ ਅਧਿਕਾਰੀਆਂ ਨੂੰ ਇਨ੍ਹਾਂ ਔਨਲਾਈਨ ਤਕਨੀਕਾਂ ਦੀ ਵਰਤੋਂ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਲਈ ਅਗਲੇ 8 ਦਿਨਾਂ ਵਿੱਚ EPFO ਦੇ ਲਗਭਗ 14,000 ਕਰਮਚਾਰੀਆਂ ਨੂੰ ਇਨ੍ਹਾਂ ਨਵੀਆਂ ਤਕਨੀਕਾਂ ਦੀ ਵਰਤੋਂ ਕਰਨ ਲਈ ਸਿਖਲਾਈ ਦਿੱਤੀ ਜਾਵੇਗੀ।
----------- Advertisement -----------
EPFO: ਦੇਸ਼ ਦੇ ਲੱਖਾਂ ਪੈਨਸ਼ਨਰਾਂ ਲਈ ਵੱਡੀ ਖਬਰ, ਸਰਕਾਰ ਨੇ ਸ਼ੁਰੂ ਕੀਤੀ ਖਾਸ ਸਹੂਲਤ
Published on
----------- Advertisement -----------
----------- Advertisement -----------