October 13, 2026, 7:30 pm
----------- Advertisement -----------
HomeNewsBreaking Newsਹਾਈਕੋਰਟ ਦੇ ਸਾਬਕਾ ਬਾਰ ਕਾਉਂਸਿਲ ਪ੍ਰਧਾਨ ਵਿਕਾਸ ਮਲਿਕ ਨੂੰ ਮਿਲੀ ਵੱਡੀ ਰਾਹਤ,...

ਹਾਈਕੋਰਟ ਦੇ ਸਾਬਕਾ ਬਾਰ ਕਾਉਂਸਿਲ ਪ੍ਰਧਾਨ ਵਿਕਾਸ ਮਲਿਕ ਨੂੰ ਮਿਲੀ ਵੱਡੀ ਰਾਹਤ, ਲਾਇਸੈਂਸ ਕੀਤਾ ਬਹਾਲ

Published on

----------- Advertisement -----------

ਬਾਰ ਕਾਉਂਸਿਲ ਆਫ਼ ਇੰਡੀਆ  ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਬਾਰ ਕਾਉਂਸਿਲ ਪ੍ਰਧਾਨ ਵਿਕਾਸ ਮਲਿਕ ਦੇ ਲਾਇਸੈਂਸ ਸਸਪੇਸ਼ਨ ਨੂੰ ਵਾਪਿਸ ਲੈ ਲਿਆ ਹੈ। ਇਸ ਫੈਸਲੇ ਨਾਲ ਵਿਕਾਸ ਨੂੰ ਆਪਣੇ ਵਕਾਲਤ ਦੇ ਪੇਸ਼ੇ ਨੂੰ ਜਾਰੀ ਰੱਖਣ ਦੀ ਅਨੁਮਤੀ ਮਿਲ ਗਈ ਹੈ। ਵਕੀਲ ਵਿਕਾਸ ਮਲਿਕ ਜਿਸਦਾ ਲਾਇਸੈਂਸ ਕੁਝ ਸਮੇਂ ਪਹਿਲਾਂ ਖਾਰਜ ਕਰ ਦਿੱਤਾ ਗਿਆ ਸੀ, ਉਹ ਹੁਣ ਫਿਰ ਕਾਨੂੰਨੀ ਪਰੈਕਟਿਸ ਕਰ ਸਕਣਗੇ।

ਦੱਸ ਦਈਏ ਲਾਇਸੈਂਸ ਸਸਪੇਸ਼ਨ ਦਾ ਕਾਰਨ ਅਜੇ ਸਪੱਸ਼ਟ ਨਹੀਂ ਕੀਤਾ ਗਿਆ, ਪਰ ਬਾਰ ਕਾਉਂਸਿਲ ਆਫ਼ ਇੰਡੀਆ ਨੇ ਇਹ ਫੈਸਲਾ ਸੋਚ ਵਿਚਾਰ ਕੇ ਲਿਆ ਹੈ। ਵਿਕਾਸ ਨੇ ਆਪਣੀ ਸਜ਼ਾ ਦੇ ਖ਼ਿਲਾਫ਼ ਅਪੀਲ ਕੀਤੀ ਸੀ ਅਤੇ ਲਾਇਸੈਂਸ ਬਹਾਲੀ ਤੋਂ ਬਾਅਦ ਉਸਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਓਹਨਾਂ ਨੇ ਕਿਹਾ ਕਿ ਇਸ ਫੈਸਲੇ ਨਾਲ ਵਿਕਾਸ ਨੂੰ ਨਿਆਂ ਮਿਲਿਆ ਹੈ ਸਗੋਂ ਹੋਰ ਵਕੀਲਾਂ ਲਈ ਵੀ ਸੰਦੇਸ਼ ਹੈ ਕਿ ਓਹਨਾ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਏਗੀ।

ਦੱਸ ਦਈਏ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਮਲਿਕ ਵਿਰੁੱਧ ਕਾਰਵਾਈ ਕਰਦਿਆਂ ਉਸ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ, ਕਿਉਂਕਿ ਉਸ ‘ਤੇ ਉਸ ‘ਤੇ ਇੱਕ ਸਾਥੀ ਵਕੀਲ ਦੀ ਕੁੱਟਮਾਰ ਕਰਨ ਅਤੇ HCBA ਦਫ਼ਤਰ ਵਿੱਚ ਸੀਸੀਟੀਵੀ ਸਿਸਟਮ ਵਿੱਚ ਦਖਲ ਦੇਣ ਦਾ ਦੋਸ਼ ਸੀ। ਇਨ੍ਹਾਂ ਘਟਨਾਵਾਂ ਕਾਰਨ ਮਲਿਕ ਦੀ ਗ੍ਰਿਫ਼ਤਾਰੀ ਹੋਈ ਸੀ ।

 

----------- Advertisement -----------

ਸਬੰਧਿਤ ਹੋਰ ਖ਼ਬਰਾਂ

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...