ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਰਕਾਰੀ ਖ਼ਜ਼ਾਨੇ ਵਿੱਚੋਂ ਤੋਹਫ਼ੇ ਵੇਚਣ ਦੇ ਮਾਮਲੇ (ਤੋਸ਼ਾਖਾਨਾ ਕੇਸ) ਵਿੱਚ ਰਾਹਤ ਮਿਲੀ ਹੈ। ‘ਜੀਓ ਨਿਊਜ਼ ਲਾਈਵ’ ਮੁਤਾਬਕ ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਇਸ ਮਾਮਲੇ ‘ਚ ਇਮਰਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਸਮੇਤ 8 ਲੋਕਾਂ ਨੂੰ ਬਰੀ ਕਰ ਦਿੱਤਾ।
ਖਬਰਾਂ ਮੁਤਾਬਕ ਤੋਸ਼ਾਖਾਨ ਮਾਮਲੇ ‘ਚ ਬਰੀ ਹੋਣ ਤੋਂ ਬਾਅਦ ਵੀ ਇਮਰਾਨ ਜੇਲ ‘ਚ ਹੀ ਰਹੇਗਾ। ਦਰਅਸਲ ਪਾਕਿਸਤਾਨ ‘ਚ ਇਸ ਸਾਲ ਫਰਵਰੀ ‘ਚ ਹੋਈਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਇਮਰਾਨ ਨੂੰ 3 ਮਾਮਲਿਆਂ ‘ਚ ਕੁੱਲ 31 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇੱਕ ਦਿਨ ਪਹਿਲਾਂ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ।
ਇਮਰਾਨ ਖਾਨ ਨੂੰ 5 ਅਗਸਤ 2023 ਨੂੰ ਤੋਸ਼ਾਖਾਨਾ ਕੇਸ ਵਿੱਚ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਖਾਨ ‘ਤੇ 5 ਸਾਲ ਲਈ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਲਾਹੌਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
----------- Advertisement -----------
ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਬਰੀ
Published on
----------- Advertisement -----------
----------- Advertisement -----------











