June 12, 2026, 11:43 pm
----------- Advertisement -----------
HomeNewsEntertainmentਮਸ਼ਹੂਰ ਸ਼ੈੱਫ ਕੁਣਾਲ ਕਪੂਰ ਨੂੰ ਮਿਲੀ ਤਲਾਕ ਦੀ ਮਨਜ਼ੂਰੀ; ਪਤਨੀ ਤੋਂ ਤੰਗ...

ਮਸ਼ਹੂਰ ਸ਼ੈੱਫ ਕੁਣਾਲ ਕਪੂਰ ਨੂੰ ਮਿਲੀ ਤਲਾਕ ਦੀ ਮਨਜ਼ੂਰੀ; ਪਤਨੀ ਤੋਂ ਤੰਗ ਆ ਕੇ ਦਾਇਰ ਕੀਤੀ ਸੀ ਅਰਜ਼ੀ

Published on

----------- Advertisement -----------

ਮਸ਼ਹੂਰ ਸ਼ੈੱਫ ਕੁਣਾਲ ਕਪੂਰ ਨੇ ਆਪਣੀ ਪਤਨੀ ਤੋਂ ਤਲਾਕ ਲੈ ਲਿਆ ਹੈ। ਦਿੱਲੀ ਹਾਈ ਕੋਰਟ ਨੇ ਬੀਤੇ ਕੱਲ੍ਹ ਕੁਣਾਲ ਕਪੂਰ ਨੂੰ ਤਲਾਕ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਤਲਾਕ ਦੀ ਪਟੀਸ਼ਨ ਨੂੰ ਇਸ ਆਧਾਰ ‘ਤੇ ਮਨਜ਼ੂਰ ਕਰ ਲਿਆ ਹੈ ਕਿ ਕੁਨਾਲ ਦੀ ਪਤਨੀ ਦਾ ਉਸ ਪ੍ਰਤੀ ਰਵੱਈਆ ਚੰਗਾ ਨਹੀਂ ਹੈ। ਰਿਪੋਰਟਾਂ ਮੁਤਾਬਕ ਕੁਣਾਲ ਦੀ ਪਤਨੀ ਨੇ ਜਨਤਕ ਤੌਰ ‘ਤੇ ਉਸ ਦਾ ਅਪਮਾਨ ਕੀਤਾ, ਜਿਸ ਨੂੰ ਅਦਾਲਤ ਨੇ ਬੇਰਹਿਮੀ ਦੇ ਬਰਾਬਰ ਮੰਨਿਆ ਹੈ।
ਅਦਾਲਤ ਨੇ ਕਿਹਾ ਕਿ ਕੁਨਾਲ ਦੀ ਪਤਨੀ ਨੇ ਜਨਤਕ ਤੌਰ ‘ਤੇ ਕੁਣਾਲ ਦਾ ਅਪਮਾਨ ਕੀਤਾ ਹੈ ਅਤੇ ਅਜਿਹਾ ਕਰਨਾ ਬੇਰਹਿਮੀ ਦੇ ਬਰਾਬਰ ਹੈ। ਬੈਂਚ ਨੇ ਕਿਹਾ ਕਿ ਕੁਨਾਲ ਪ੍ਰਤੀ ਉਸ ਦੀ ਪਤਨੀ ਦੇ ਵਿਵਹਾਰ ਵਿੱਚ ਸਨਮਾਨ ਅਤੇ ਹਮਦਰਦੀ ਦੀ ਘਾਟ ਹੈ। ਜਦੋਂ ਵੀ ਦੋਨਾਂ ਵਿੱਚੋਂ ਕੋਈ ਇੱਕ ਪਾਰਟਨਰ ਇਸ ਤਰ੍ਹਾਂ ਦਾ ਵਿਵਹਾਰ ਕਰਦਾ ਹੈ ਤਾਂ ਇਸ ਦਾ ਅਸਰ ਉਨ੍ਹਾਂ ਦੇ ਰਿਸ਼ਤੇ ‘ਤੇ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਇਕੱਠੇ ਰਹਿਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ।
ਦੱਸ ਦਈਏ ਕਿ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਪਹਿਲਾਂ ਕੁਣਾਲ ਨੇ ਫੈਮਿਲੀ ਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਪਰ ਉੱਥੇ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਇਸ ‘ਤੇ ਵੀ ਹਾਈਕੋਰਟ ਨੇ ਕਿਹਾ ਹੈ ਕਿ ਪਤਨੀ ਦਾ ਆਚਰਣ ਮੈਰਿਜ ਐਕਟ ਦੀ ਧਾਰਾ 13 (1) ਤਹਿਤ ਆਉਂਦਾ ਹੈ ਅਤੇ ਫੈਮਲੀ ਕੋਰਟ ਨੇ ਕੁਨਾਲ ਦੀ ਪਟੀਸ਼ਨ ਨੂੰ ਰੱਦ ਕਰ ਕੇ ਜਾਂ ਉਸ ਨੂੰ ਤਲਾਕ ਨਾ ਦੇ ਕੇ ਗ਼ਲਤੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...