June 19, 2026, 3:41 pm
----------- Advertisement -----------
HomeNewsLatest Newsਫਰੀਦਾਬਾਦ 'ਚ ਪਟੜੀ ਤੋਂ ਉਤਰੇ ਮਾਲ ਗੱਡੀ ਦੇ 2 ਡੱਬੇ, ਬਚਾਅ ਕਾਰਜ...

ਫਰੀਦਾਬਾਦ ‘ਚ ਪਟੜੀ ਤੋਂ ਉਤਰੇ ਮਾਲ ਗੱਡੀ ਦੇ 2 ਡੱਬੇ, ਬਚਾਅ ਕਾਰਜ ਜਾਰੀ

Published on

----------- Advertisement -----------

ਹਰਿਆਣਾ ਦੇ ਫਰੀਦਾਬਾਦ ਵਿੱਚ ਸ਼ੁੱਕਰਵਾਰ ਨੂੰ ਆਗਰਾ-ਮਥੁਰਾ ਤੋਂ ਦਿੱਲੀ ਜਾ ਰਹੀ ਇੱਕ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਪੁਰਾਣੇ ਫਰੀਦਾਬਾਦ ਰੇਲਵੇ ਸਟੇਸ਼ਨ ਨੇੜੇ ਵਾਪਰੀ। ਮਾਲ ਗੱਡੀ ਦੀਆਂ ਬੋਗੀਆਂ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।
ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਦੇ ਐਸਐਚਓ ਰਾਜਪਾਲ ਨੇ ਦੱਸਿਆ ਕਿ ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਇੱਕ ਮਾਲ ਗੱਡੀ ਲੂਪ ਲਾਈਨ ਰਾਹੀਂ ਮਥੁਰਾ ਤੋਂ ਦਿੱਲੀ ਜਾ ਰਹੀ ਸੀ। ਜਦੋਂ ਮਾਲ ਗੱਡੀ ਪੁਰਾਣੇ ਫਰੀਦਾਬਾਦ ਦੇ ਅੰਡਰਪਾਸ ‘ਤੇ ਪਹੁੰਚੀ ਤਾਂ ਅਚਾਨਕ ਇਸ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਆਰਪੀਐਫ-ਜੀਆਰਪੀ ਅਤੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਟਰੇਨ ਨੂੰ ਪਟੜੀ ‘ਤੇ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ। ਐਸਐਚਓ ਰਾਜਪਾਲ ਨੇ ਦੱਸਿਆ ਕਿ ਮਾਲ ਗੱਡੀ ਕੋਲੇ ਨਾਲ ਭਰੀ ਹੋਈ ਸੀ। ਫਿਲਹਾਲ ਟਰੇਨ ਨੂੰ ਪਟੜੀ ‘ਤੇ ਲਿਆਉਣ ਲਈ ਬਚਾਅ ਕਾਰਜ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...