September 6, 2026, 11:48 am
----------- Advertisement -----------
HomeNewsLatest Newsਹਰਿਆਣਾ ਜੂਨੀਅਰ ਮਹਿਲਾ ਕੋਚ ਨੇ ਇਕ ਵਿਅਕਤੀ 'ਤੇ ਹਰਿਆਣਾ ਸਰਕਾਰ ਦਾ ਸੀ.ਆਈ.ਡੀ....

ਹਰਿਆਣਾ ਜੂਨੀਅਰ ਮਹਿਲਾ ਕੋਚ ਨੇ ਇਕ ਵਿਅਕਤੀ ‘ਤੇ ਹਰਿਆਣਾ ਸਰਕਾਰ ਦਾ ਸੀ.ਆਈ.ਡੀ. ਹੋਣ ਦਾ ਲਾਇਆ ਦੋਸ਼

Published on

----------- Advertisement -----------

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਪੰਚਕੂਲਾ ‘ਚ ਇਕ ਵਿਅਕਤੀ ‘ਤੇ ਗੁੱਸੇ ਹੋ ਗਈ। ਮਹਿਲਾ ਕੋਚ ਨੇ ਦੋਸ਼ ਲਾਇਆ ਕਿ ਇਹ ਹਰਿਆਣਾ ਸਰਕਾਰ ਦੀ ਸੀ.ਆਈ.ਡੀ. ਹੈ । ਉਹ ਅਤੇ ਉਸਦੇ ਤਿੰਨ ਸਾਥੀ ਸਵੇਰ ਤੋਂ ਹੀ ਇੱਕ ਕਾਰ ਵਿੱਚ ਮੇਰਾ ਪਿੱਛਾ ਕਰ ਰਹੇ ਹਨ। ਉਸ ਕੋਲ ਇੱਕ ਪਿਸਤੌਲ ਵੀ ਹੈ, ਜਿਸ ਨੂੰ ਦਿਖਾ ਕੇ ਉਹ ਮੈਨੂੰ ਧਮਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। 

ਮਹਿਲਾ ਕੋਚ ਦੇ ਇਸ ਰਵੱਈਏ ਨੂੰ ਦੇਖ ਕੇ ਉਹ ਵਿਅਕਤੀ ਉਥੋਂ ਭੱਜਣ ਲੱਗਿਆ। ਇਸ ਦੌਰਾਨ ਉਸ ਨੇ ਆਪਣੀ ਕਮੀਜ਼ ਵੀ ਉਤਾਰ ਦਿੱਤੀ ਅਤੇ ਕਿਹਾ ਕਿ ਉਸ ਕੋਲ ਪਿਸਤੌਲ ਨਹੀਂ ਹੈ। ਕੋਚ ਨੇ ਫਿਰ 112 ‘ਤੇ ਕਾਲ ਕੀਤੀ ਪਰ ਡੇਢ ਘੰਟੇ ਬਾਅਦ ਪੁਲਿਸ ਨੇ ਆ ਕੇ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਇਹ ਕਿਸੇ ਹੋਰ ਇਲਾਕੇ ਦਾ ਮਾਮਲਾ ਹੈ।  

ਸੰਦੀਪ ਸਿੰਘ ‘ਤੇ ਦੋਸ਼ ਲਗਾਉਣ ਵਾਲੀ ਜੂਨੀਅਰ ਮਹਿਲਾ ਕੋਚ ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਅਮ ‘ਚ ਗਈ ਸੀ। ਇਸ ਦੌਰਾਨ ਉਸ ਨੇ ਦੇਖਿਆ ਕਿ ਇਕ ਕਾਰ ਵਿਚ ਬੈਠੇ ਕੁਝ ਲੋਕ ਉਸ ਦਾ ਪਿੱਛਾ ਕਰ ਰਹੇ ਸਨ। ਸਟੇਡੀਅਮ ਨੇੜੇ ਕਾਰ ਤੋਂ ਇਕ ਵਿਅਕਤੀ ਉਤਰ ਕੇ ਉਸ ਵੱਲ ਤੁਰ ਪਿਆ। ਇਸ ‘ਤੇ ਕੋਚ ਨੇ ਉਸ ਨੂੰ ਪੁੱਛਿਆ ਕਿ ਉਹ ਹਰਿਆਣਾ ਸਰਕਾਰ ਦੀ ਸੀ.ਆਈ.ਡੀ. ਹੈ, ਇਹ ਸੁਣ ਕੇ ਉਹ ਡਰ ਗਿਆ ਅਤੇ ਉਥੋਂ ਭੱਜਣ ਲੱਗਾ। ਇਸ ਦੌਰਾਨ ਕੋਚ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...