November 19, 2026, 2:12 pm
----------- Advertisement -----------
HomeNewsLatest News1984 ਦੇ ਸਿੱਖ ਕਤਲੇਆਮ ’ਤੇ ਫਿਲਮ ਬਣਨ ਨਾਲ ਲੋਕਾਂ ਨਾਲ ਸਿੱਖਾਂ ’ਤੇ...

1984 ਦੇ ਸਿੱਖ ਕਤਲੇਆਮ ’ਤੇ ਫਿਲਮ ਬਣਨ ਨਾਲ ਲੋਕਾਂ ਨਾਲ ਸਿੱਖਾਂ ’ਤੇ ਹੋਏ ਜ਼ੁਲਮ ਬਾਰੇ ਪਤਾ ਲੱਗੇਗਾ: ਮਨਜਿੰਦਰ ਸਿੰਘ ਸਿਰਸਾ

Published on

----------- Advertisement -----------

ਸਿਰਸਾ ਨੇ ਦਿੱਲੀ ਫਾਈਲਜ਼ ਫਿਲਮ ਬਣਾਉਣ ਦੇ ਐਲਾਨ ’ਤੇ ਵਿਵੇਕ ਅਗਨੀਹੋਤਰੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ : – ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ’ਤੇ ਫਿਲਮ ਬਣਾਉਣ ਦੇ ਐਲਾਨ ’ਤੇ ਉੱਘੇ ਫ਼ਿਲਮ ਨਿਰਮਾਤਾ ਤੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਦਾ ਧੰਨਵਾਦ ਕੀਤਾ ਹੈ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਫਿਲਮ ਜਲਦੀ ਬਣਾਉਣ ਤਾਂ ਜੋ ਲੋਕਾਂ ਨੂੰ ਸਿੱਖਾਂ ’ਤੇ ਹੋਏ ਜ਼ੁਲਮਾਂ ਤੇ ਅਤਿਆਚਾਰ ਦਾ ਛੇਤੀ ਪਤਾ ਲੱਗ ਸਕੇ। ਦੱਸਣਯੋਗ ਹੈ ਕਿ ਵਿਵੇਕ ਅਗਨੀਹੋਤਰੀ ਹੀ ਦਾ ਕਸ਼ਮੀਰ ਫਾਈਲਜ਼ ਦੇ ਨਿਰਮਾਤਾ ਤੇ ਨਿਰਦੇਸ਼ਕ ਹਨ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਉਹ ਇਸ ਐਲਾਨ ਦਾ ਸਵਾਗਤ ਕਰਦੇ ਹਨ ਜਿਸ ਲਈ ਉਹਨਾਂ ਨੇ ਵੀ ਵਿਵੇਕ ਅਗਨੀਹੋਤਰੀ ਨੂੰ ਬੇਨਤੀ ਕੀਤੀ ਸੀ ਕਿ 1984 ਦੇ ਸਿੱਖ ਕਤਲੇਆਮ ’ਤੇ ਵੀ ਫਿਲਮ ਬਣਾਈ ਜਾਵੇ। ਉਹਨਾਂ ਕਿਹਾ ਕਿ 1984 ਵਿਚ ਦੇਸ਼ ਦੀ ਪ੍ਰਧਾਨ ਮੰਤਰੀ ਨੇ ਇਕ ਵਿਸ਼ੇਸ਼ ਧਰਮ ਅਤੇ ਇਸ ਦੇ ਲੋਕਾਂ ਨੁੰ ਖ਼ਤਮ ਕਰਨ ਵਾਸਤੇ ਸਰਕਾਰੀ ਤੰਤਰ ਦੀ ਵਰਤੋਂ ਕੀਤੀ। ਇਸ ਕਤਲੇਆਮ ਮਗਰੋਂ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੁੰ ਐੱਮ ਪੀ, ਐਮ ਐੱਲ ਏ ਤੇ ਮੰਤਰੀ ਬਣਾਇਆ ਗਿਆ। ਇਹ ਵੀ ਕਹਿ ਦਿੱਤਾ ਗਿਆ ਕਿ ਜਦੋਂ ਕੋਈ ਵੱਡਾ ਰੁੱਖ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ।

ਉਹਨਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ’ਤੇ ਫਿਲਮ ਬਣਾਉਣੀ ਜ਼ਰੂਰੀ ਹੈ ਤਾਂ ਜੋ ਇਹ ਸੱਚਾਈ ਸਾਹਮਣੇ ਆ ਸਕੇ ਤੇ ਦੇਸ਼ ਦੇ ਲੋਕ ਇਹ ਮਹਿਸੂਸ ਕਰ ਸਕਣ ਕਿ ਸਿੱਖ ਧਰਮ ਦੇ ਲੋਕ ਜਿਹਨਾਂ ਨੇ ਇਸ ਦੇਸ਼ ਨੂੰ ਆਜ਼ਾਦ ਕਰਾਉਣ ਵਿਚ ਕਿੰਨਾ ਵੱਡਾ ਰੋਲ ਨਿਭਾਇਆ ਤੇ ਅੱਜ ਵੀ ਸਰਹੱਦਾਂ ਦੀ ਰਾਖੀ ਕਰ ਰਹੇ ਹਨ, ਉਹਨਾਂ ਨਾਲ ਇੰਨੀ ਬੇਇਨਸਾਫੀ ਹੋਈ ਤੇ ਇਸ ਬੇਇਨਸਾਫ਼ੀ ਵਿਚ ਕੋਈ ਸਾਡੇ ਨਾਲ ਖੜ੍ਹਾ ਵੀ ਨਹੀਂ ਹੋਇਆ। ਉਹਨਾਂ ਕਿਹਾ ਕਿ ਇਸ ਬੇਇਨਸਾਫੀ ਵਿਚ ਅਦਾਲਤਾਂ ਤੇ ਜੱਜ ਵੀ ਚੁੱਪ ਰਹੇ।

ਉਹਨਾਂ ਕਿਹਾ ਕਿ ਜਦੋਂ ਇਹ ਫਿਲਮ ਆਵੇਗੀ ਤਾਂ ਸਿੱਖਾਂ ਦਾ ਦਰਦ ਲੋਕਾਂ ਦੇ ਸਾਹਮਣੇ ਆਵੇਗਾ ਤੇ ਲੋਕਾਂ ਨੂੰ ਪਤਾ ਲੱਗੇਗਾ ਕਿ ਅਸੀਂ ਕਿੰਨੇ ਸਾਲ ਇਹ ਦਰਦ ਝੱਲਿਆ ਤੇ ਸਾਨੁੰ ਇਨਸਾਫ਼ ਵੀ ਨਹੀਂ ਮਿਲਿਆ।

ਉਹਨਾਂ ਕਿਹਾ ਕਿ ਮੈਂ ਵਿਵੇਕ ਅਗਨੀਹੋਤਰੀ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਪ੍ਰਾਜੈਕਟ ’ਤੇ ਜਲਦੀ ਕੰਮ ਕਰਕੇ ਸੱਚਾਈ ਲੋਕਾਂ ਦੇ ਸਾਹਮਣੇ ਲਿਆਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...