September 10, 2026, 5:14 am
----------- Advertisement -----------
HomeNewsBreaking Newsਟਰੰਪ 'ਤੇ 2,946 ਕਰੋੜ ਰੁ. ਦਾ ਲਗਾਇਆ ਜੁ.ਰਮਾਨਾ, ਕਾਰੋਬਾਰਾਂ 'ਤੇ ਲਗਾਈ 3...

ਟਰੰਪ ‘ਤੇ 2,946 ਕਰੋੜ ਰੁ. ਦਾ ਲਗਾਇਆ ਜੁ.ਰਮਾਨਾ, ਕਾਰੋਬਾਰਾਂ ‘ਤੇ ਲਗਾਈ 3 ਸਾਲ ਦੀ ਪਾਬੰਦੀ

Published on

----------- Advertisement -----------

ਨਿਊਯਾਰਕ ਕੋਰਟ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ 2,946 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਨਾਲ ਹੀ ਉਸ ਦੇ ਸਾਰੇ ਕਾਰੋਬਾਰਾਂ ‘ਤੇ 3 ਸਾਲ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਟਰੰਪ ਖਿਲਾਫ ਸਿਵਲ ਫਰਾਡ ਮਾਮਲੇ ‘ਚ ਇਹ ਕਾਰਵਾਈ ਕੀਤੀ ਗਈ ਹੈ। 

ਦੱਸ ਦਈਏ ਕਿ ਟਰੰਪ ‘ਤੇ 10 ਕਰੋੜ ਡਾਲਰ ਭਾਵ 832 ਕਰੋੜ ਰੁਪਏ ਤੋਂ ਜ਼ਿਆਦਾ ਦਾ ਘਪਲਾ ਕਰਨ ਦਾ ਦੋਸ਼ ਸੀ। ਉਸ ਨੇ ਆਪਣੀ ਜ਼ਮੀਨ ਅਤੇ ਜਾਇਦਾਦ ਬਾਰੇ ਝੂਠੀ ਜਾਣਕਾਰੀ ਦੇ ਕੇ ਆਪਣੀ ਜਾਇਦਾਦ ਵਿੱਚ ਵਾਧਾ ਕੀਤਾ। ਨਿਊਯਾਰਕ ਦੇ ਅਟਾਰਨੀ ਜਨਰਲ ਲੈਟੀਆ ਜੇਮਸ ਨੇ ਟਰੰਪ ਖਿਲਾਫ ਇਹ ਕੇਸ ਦਾਇਰ ਕੀਤਾ ਹੈ। ਇਸ ਦੀ ਸੁਣਵਾਈ ਜਸਟਿਸ ਆਰਥਰ ਐੱਫ. ਐਂਗੋਰੋਨ ਨੇ ਕੀਤੀ। 

ਜ਼ਿਕਰਗੋਗ ਹੈ ਕਿ ਡੋਨਾਲਡ ਟਰੰਪ ‘ਤੇ ਬੈਂਕ ਲੋਨ ਅਤੇ ਘੱਟ ਬੀਮਾ ਪ੍ਰੀਮੀਅਮ ਲੈਣ ਲਈ 2011 ਤੋਂ 2021 ਦਰਮਿਆਨ ਆਪਣੀ ਜਾਇਦਾਦ ਨੂੰ ਵਧਾਉਣ ਦਾ ਦੋਸ਼ ਲਗਾਇਆ ਗਿਆ ਸੀ। ਟਰੰਪ ਨੇ ਟਰੰਪ ਟਾਵਰ, ਮਾਰ-ਏ-ਲਾਗੋ, ਆਪਣੇ ਦਫਤਰਾਂ ਅਤੇ ਗੋਲਫ ਕਲੱਬਾਂ ਵਰਗੀਆਂ ਆਪਣੀਆਂ ਰੀਅਲ ਅਸਟੇਟ ਜਾਇਦਾਦਾਂ ਦੀ ਕੀਮਤ ਨੂੰ ਬਹੁਤ ਜ਼ਿਆਦਾ ਦੱਸਿਆ ਅਤੇ ਆਪਣੀ ਕੁੱਲ ਜਾਇਦਾਦ ਨੂੰ ਵਧਾ ਕੇ ਲਗਭਗ 18.3 ਹਜ਼ਾਰ ਕਰੋੜ ਰੁਪਏ ਕਰ ਦਿੱਤਾ। 

ਇਸਤੋਂ ਇਲਾਵਾ ਜਨਵਰੀ 2023 ਵਿੱਚ ਨਿਊਯਾਰਕ ਦੇ ਇੱਕ ਜੱਜ ਨੇ ਟਰੰਪ ਦੇ ਖਿਲਾਫ ਅਟਾਰਨੀ ਜਨਰਲ ਦੇ ਮੁਕੱਦਮੇ ਨੂੰ ਖਾਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕੇਸ ਦੀ ਸੁਣਵਾਈ ਲਈ ਅਕਤੂਬਰ 2023 ਦਾ ਮਹੀਨਾ ਚੁਣਿਆ ਗਿਆ ਸੀ। ਅਟਾਰਨੀ ਜਨਰਲ ਜੇਮਸ ਦਾ ਕੇਸ ਸਿਵਲ ਹੈ, ਇਸ ਲਈ ਟਰੰਪ ‘ਤੇ ਅਪਰਾਧਿਕ ਦੋਸ਼ ਨਹੀਂ ਲਗਾਏ ਜਾ ਸਕਦੇ ਹਨ।ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਟਰੰਪ ਨੇ ਮੀਡੀਆ ਨਾਲ ਗੱਲਬਾਤ ਕੀਤੀ।

ਟਰੰਪ ਨੇ ਕਿਹਾ ਸੀ ਕਿ ਇਹ ਮਾਮਲਾ ਇੱਕ ਘੁਟਾਲਾ, ਧੋਖਾਧੜੀ ਅਤੇ ਸਿਆਸੀ ਹਮਲਾ ਹੈ। ਡੈਮੋਕਰੇਟਸ ਆਪਣੇ ਆਪ ਵਿੱਚ ਇੱਕ ਭ੍ਰਿਸ਼ਟ ਅਤੇ ਭਿਆਨਕ ਸੰਗਠਨ ਹਨ। ਜਸਟਿਸ ਆਰਥਰ ਵੀ ਡੈਮੋਕਰੇਟਸ ਪ੍ਰਤੀ ਪੱਖਪਾਤੀ ਹੈ। ਉਸ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਟਰੰਪ ਨੇ ਕਿਹਾ ਸੀ ਕਿ ਆਰਥਰ 2024 ਦੀਆਂ ਰਾਸ਼ਟਰਪਤੀ ਚੋਣਾਂ ‘ਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਭ੍ਰਿਸ਼ਟ ਡੈਮੋਕਰੇਟਸ ਤੋਂ ਆਪਣੀ ਅਤੇ ਆਪਣੇ ਪਰਿਵਾਰ ਦੀ ਸਾਖ ਦੀ ਰੱਖਿਆ ਕਰ ਰਿਹਾ ਹਾਂ। ਇਸ ਮੁਕੱਦਮੇ ਦੇ ਨਾਲ ਹੀ ਟਰੰਪ ਦੀ ਚੋਣ ਮੁਹਿੰਮ ਲਈ ਫੰਡ ਇਕੱਠਾ ਕਰਨਾ ਵੀ ਸ਼ੁਰੂ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...