April 29, 2026, 10:48 pm
----------- Advertisement -----------
HomeNewsLatest Newsਗੁਜਰਾਤ 'ਚ ਵੰਦੇ ਭਾਰਤ ਐਕਸਪ੍ਰੈੱਸ ਨਾਲ ਟਕਰਾਉਣ ਵਾਲੀਆਂ ਮੱਝਾਂ ਦੇ ਮਾਲਕਾਂ 'ਤੇ...

ਗੁਜਰਾਤ ‘ਚ ਵੰਦੇ ਭਾਰਤ ਐਕਸਪ੍ਰੈੱਸ ਨਾਲ ਟਕਰਾਉਣ ਵਾਲੀਆਂ ਮੱਝਾਂ ਦੇ ਮਾਲਕਾਂ ‘ਤੇ ਐੱਫ.ਆਈ.ਆਰ ਦਰਜ

Published on

----------- Advertisement -----------

ਗੁਜਰਾਤ ਵਿੱਚ ਰੇਲਵੇ ਸੁਰੱਖਿਆ ਬਲ (ਆਰਪੀਐਫ) ਨੇ ਮੁੰਬਈ-ਗਾਂਧੀਨਗਰ ਵੰਦੇ ਭਾਰਤ ਐਕਸਪ੍ਰੈਸ ਨਾਲ ਟਕਰਾਉਣ ਵਾਲੀਆਂ ਮੱਝਾਂ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਰਅਸਲ, ਵੀਰਵਾਰ ਨੂੰ ਅਹਿਮਦਾਬਾਦ ਰੇਲਵੇ ਸਟੇਸ਼ਨ ਨੇੜੇ ਵੰਦੇ ਭਾਰਤ ਐਕਸਪ੍ਰੈਸ ਮੱਝਾਂ ਦੇ ਝੁੰਡ ਨਾਲ ਟਕਰਾ ਗਈ। ਇਸ ਘਟਨਾ ਵਿੱਚ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਅਗਲਾ ਹਿੱਸਾ ਟੁੱਟ ਗਿਆ ਸੀ।
ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਸੁਮਿਤ ਠਾਕੁਰ ਨੇ ਦੱਸਿਆ ਕਿ ਹਾਦਸੇ ਵਿੱਚ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਅਗਲਾ ਹਿੱਸਾ ਅਤੇ ਮਾਊਂਟਿੰਗ ਬਰੈਕਟ ਨੁਕਸਾਨੇ ਗਏ ਹਨ, ਜਿਨ੍ਹਾਂ ਨੂੰ ਮੁੰਬਈ ਸੈਂਟਰਲ ਦੇ ਕੋਚ ਕੇਅਰ ਸੈਂਟਰ ਵਿੱਚ ਠੀਕ ਕਰ ਦਿੱਤਾ ਗਿਆ ਹੈ। “
ਰੇਲਵੇ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਵੰਦੇ ਭਾਰਤ ਐਕਸਪ੍ਰੈਸ ਟਰੇਨ ਸਵੇਰੇ ਕਰੀਬ 11 ਵਜੇ ਵਟਵਾ ਸਟੇਸ਼ਨ ਤੋਂ ਮਣੀਨਗਰ ਜਾ ਰਹੀ ਸੀ ਤਾਂ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਦੋਵਾਂ ਸਟੇਸ਼ਨਾਂ ਵਿਚਕਾਰ ਰੇਲਵੇ ਲਾਈਨ ‘ਤੇ ਮੱਝਾਂ ਦੇ ਝੁੰਡ ਦੇ ਆਉਣ ਕਾਰਨ ਵਾਪਰਿਆ। ਹਾਲਾਂਕਿ ਇਸ ਹਾਦਸੇ ‘ਚ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਰੇਲਵੇ ਅਧਿਕਾਰੀਆਂ ਮੁਤਾਬਕ ਹਾਦਸੇ ਕਾਰਨ ਟਰੇਨ ਨੂੰ ਕੁਝ ਸਮੇਂ ਲਈ ਮੌਕੇ ‘ਤੇ ਰੋਕ ਦਿੱਤਾ ਗਿਆ ਸੀ, ਜਾਂਚ ਤੋਂ ਬਾਅਦ ਟਰੇਨ ਨੂੰ ਫਿਰ ਤੋਂ ਰਵਾਨਾ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...