ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ‘ਚ ਸਥਿਤ ਚਾਰ ਮੰਜ਼ਿਲਾ ਇਮਾਰਤ ਦੀ ਤੀਜੀ ਮੰਜ਼ਿਲ ‘ਚ ਸ਼ਨੀਵਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਬੱਚਿਆਂ ਦਾ ਹਸਪਤਾਲ ਹੈ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਦੀ ਇਸ ਘਟਨਾ ਵਿੱਚ ਤਿੰਨ ਬੱਚਿਆਂ ਸਮੇਤ 70 ਲੋਕਾਂ ਨੂੰ ਬਚਾ ਲਿਆ ਗਿਆ ਹੈ।
ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਮੁਤਾਬਕ ਸ਼ਹਿਰ ਦੇ ਪਰਿਮਲ ਗਾਰਡਨ ਚੌਕ ਨੇੜੇ ਸਥਿਤ ਦੇਵ ਕੰਪਲੈਕਸ ‘ਚ ਦੁਪਹਿਰ ਸਮੇਂ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਵਾਹਨਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਮੇਂ ਬੱਚਿਆਂ ਦੇ ਹਸਪਤਾਲ ‘ਚ ਬੱਚਿਆਂ ਸਮੇਤ 60-70 ਲੋਕ ਮੌਜੂਦ ਸਨ। ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸਮੇਂ ਐੱਨ.ਆਈ.ਸੀ.ਯੂ. ‘ਚ ਦਾਖਲ ਤਿੰਨ ਨਵਜੰਮੇਂ ਬੱਚਿਆਂ ਅਤੇ 10 ਬੱਚਿਆਂ ਸਮੇਤ 70 ਲੋਕਾਂ ਨੂੰ ਬਚਾਇਆ ਗਿਆ ਅਤੇ ਇਮਾਰਤ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਨ੍ਹਾਂ ਵਿੱਚ ਸ਼ਾਮਲ ਮਰੀਜ਼ਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
----------- Advertisement -----------
ਅਹਿਮਦਾਬਾਦ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਅੱਗ
Published on
----------- Advertisement -----------
----------- Advertisement -----------












