ਦਿੱਲੀ ਕੈਂਟ ਇਲਾਕੇ ਦੇ ਆਰਮੀ ਬੇਸ ਹਸਪਤਾਲ ‘ਚ ਮੰਗਲਵਾਰ ਤੜਕੇ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਮੁਤਾਬਕ ਅੱਗ ਲੱਗਣ ਕਾਰਨ ਮੈਡੀਕਲ ਉਪਕਰਨ ਨੁਕਸਾਨਿਆ ਗਿਆ ਹੈ। ਇਸ ਤੋਂ ਇਲਾਵਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਅਧਿਕਾਰੀਆਂ ਨੇ ਦੱਸਿਆ, ”ਦਿੱਲੀ ਛਾਉਣੀ ਖੇਤਰ ਦੇ ਬੇਸ ਹਸਪਤਾਲ ‘ਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਮੈਡੀਕਲ ਸਾਮਾਨ ਸੜ ਗਿਆ। ਉਨ੍ਹਾਂ ਕਿਹਾ ਕਿ ਕਿਸੇ ਤਰਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਕਾਫੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਹੈ।
----------- Advertisement -----------
ਦਿੱਲੀ ਦੇ ਆਰਮੀ ਬੇਸ ਹਸਪਤਾਲ ‘ਚ ਲੱਗੀ ਅੱ+ਗ, ਮੈਡੀਕਲ ਸਮਾਨ ਸੜ ਕੇ ਸੁਆਹ
Published on
----------- Advertisement -----------
----------- Advertisement -----------












