ਇਰਾਕ ਵਿੱਚ ਬੁੱਧਵਾਰ ਨੂੰ ਇੱਕ ਮੈਰਿਜ ਹਾਲ ਵਿੱਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਘਟਨਾ ਕਾਰਨ 100 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ‘ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਲਾੜਾ-ਲਾੜੀ ਵੀ ਜ਼ਖਮੀ ਹੋ ਗਏ ਹਨ।
ਅਧਿਕਾਰੀਆ ਮੁਤਾਬਿਕ ਇਹ ਅੱਗ ਇਰਾਕ ਦੇ ਨੀਨੇਵੇਹ ਸੂਬੇ ਦੇ ਹਮਦਾਨੀਆ ਇਲਾਕੇ ‘ਚ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ ਆਤਿਸ਼ਬਾਜ਼ੀ ਤੋਂ ਬਾਅਦ ਮੈਰਿਜ ਹਾਲ ‘ਚ ਅੱਗ ਲੱਗ ਗਈ। ਜਦੋਂ ਅੱਗ ਲੱਗੀ ਤਾਂ ਇੱਥੇ ਕਰੀਬ 1000 ਲੋਕ ਮੌਜੂਦ ਸਨ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਹਾਦਸੇ ਵਾਲੀ ਜਗਾ ‘ਤੇ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਮੈਰਿਜ ਹਾਲ ਪੂਰੀ ਤਰ੍ਹਾਂ ਖੰਡਰ ਹੋ ਚੁੱਕਾ ਹੈ। ਬਚਾਅ ਟੀਮ ਇੱਥੋਂ ਲਾਸ਼ਾਂ ਨੂੰ ਕੱਢ ਰਹੀ ਹੈ। ਇਰਾਕੀ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ-ਸੁਦਾਨੀ ਨੇ ਅਧਿਕਾਰੀਆਂ ਨੂੰ ਲੋਕਾਂ ਨੂੰ ਜਲਦੀ ਤੋਂ ਜਲਦੀ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
----------- Advertisement -----------
ਇਰਾਕ ‘ਚ ਮੈਰਿਜ ਹਾਲ ‘ਚ ਲੱਗੀ ਅੱ+ਗ, 100 ਲੋਕਾਂ ਦੀ ਦਰਦਨਾਕ ਮੌ+ਤ, 150 ਤੋਂ ਵੱਧ ਹੋਏ ਜ਼ਖਮੀ
Published on
----------- Advertisement -----------
----------- Advertisement -----------












