September 13, 2026, 1:24 am
----------- Advertisement -----------
HomeNewsBreaking NewsMP: ਮਹਾਕਾਲ ਮੰਦਰ 'ਚ ਭਸਮ ਆਰਤੀ ਦੌਰਾਨ ਪਾਵਨ ਅਸਥਾਨ 'ਚ ਲੱਗੀ ਅੱਗ,...

MP: ਮਹਾਕਾਲ ਮੰਦਰ ‘ਚ ਭਸਮ ਆਰਤੀ ਦੌਰਾਨ ਪਾਵਨ ਅਸਥਾਨ ‘ਚ ਲੱਗੀ ਅੱਗ, ਕਈ ਪੁਜਾਰੀਆਂ ਸਮੇਤ 13 ਝੁਲਸੇ

Published on

----------- Advertisement -----------

ਮੱਧ ਪ੍ਰਦੇਸ਼, 25 ਮਾਰਚ 2024 – ਮੱਧ ਪ੍ਰਦੇਸ਼ ਦੇ ਮਹਾਕਾਲ ਮੰਦਰ ‘ਚ ਸੋਮਵਾਰ ਸਵੇਰੇ ਭਸਮ ਆਰਤੀ ਦੌਰਾਨ ਪਾਵਨ ਅਸਥਾਨ ‘ਚ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਪੰਜ ਪੁਜਾਰੀਆਂ ਸਮੇਤ 13 ਸ਼ਰਧਾਲੂ ਝੁਲਸ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਆਰਤੀ ਦੌਰਾਨ ਗੁਲਾਲ ਪਾਉਣ ਤੋਂ ਬਾਅਦ ਅੱਗ ਲੱਗ ਗਈ। ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਸਾਰੇ ਖਤਰੇ ਤੋਂ ਬਾਹਰ ਹਨ। ਹਾਦਸੇ ਦੇ ਸਮੇਂ ਮੰਦਰ ‘ਚ ਹਜ਼ਾਰਾਂ ਸ਼ਰਧਾਲੂ ਮਹਾਕਾਲ ਨਾਲ ਹੋਲੀ ਮਨਾ ਰਹੇ ਸਨ।

ਇੱਕ ਜ਼ਖਮੀ ਸੇਵਾਦਾਰ ਨੇ ਦੱਸਿਆ ਕਿ ਕਿਸੇ ਨੇ ਪਿੱਛੇ ਤੋਂ ਆਰਤੀ ਕਰ ਰਹੇ ਪੁਜਾਰੀ ਸੰਜੀਵ ‘ਤੇ ਗੁਲਾਲ ਪਾ ਦਿੱਤਾ ਅਤੇ ਇਸ ਮੌਕੇ ਹੀ ਗੁਲਾਲ ਦੀਵੇ ‘ਤੇ ਡਿੱਗ ਪਿਆ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਗੁਲਾਲ ਵਿੱਚ ਕੋਈ ਕੈਮੀਕਲ ਸੀ ਜਿਸ ਕਾਰਨ ਅੱਗ ਲੱਗੀ।

ਪਾਵਨ ਅਸਥਾਨ ਲੱਗੀ ਚਾਂਦੀ ਦੀ ਪਰਤ ਨੂੰ ਰੰਗ ਤੋਂ ਬਚਾਉਣ ਲਈ ਫਲੈਕਸ ਲਾਏ ਗਏ ਸੀ। ਇਸ ਨਾਲ ਵੀ ਅੱਗ ਲੱਗ ਫੈਲ ਗਈ। ਕੁਝ ਲੋਕਾਂ ਨੇ ਅੱਗ ਬੁਝਾਊ ਯੰਤਰਾਂ ਨਾਲ ਅੱਗ ‘ਤੇ ਕਾਬੂ ਪਾਇਆ। ਪਰ ਉਦੋਂ ਤੱਕ ਪਾਵਨ ਅਸਥਾਨ ਵਿੱਚ ਮੌਜੂਦ ਸੰਜੀਵ ਪੁਜਾਰੀ, ਵਿਕਾਸ, ਮਨੋਜ, ਸੇਵਾਧਾਰੀ ਆਨੰਦ, ਕਮਲ ਜੋਸ਼ੀ ਸਮੇਤ ਆਰਤੀ ਕਰ ਰਹੇ 13 ਲੋਕ ਝੁਲਸ ਗਏ।

ਉਜੈਨ ਦੇ ਕਲੈਕਟਰ ਨੀਰਜ ਸਿੰਘ ਨੇ ਕਿਹਾ ਕਿ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਲਈ ਇੱਕ ਕਮੇਟੀ ਬਣਾਈ ਗਈ ਹੈ। ਕੁਝ ਜ਼ਖਮੀਆਂ ਨੂੰ ਉਜੈਨ ਦੇ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕਈਆਂ ਨੂੰ ਇੰਦੌਰ ਰੈਫਰ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...