September 21, 2026, 4:49 am
----------- Advertisement -----------
HomeNewsBreaking Newsਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ, ਬੱਚਿਆਂ ਨੂੰ ਬੜੀ ਮੁਸ਼ਕਲ...

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ, ਬੱਚਿਆਂ ਨੂੰ ਬੜੀ ਮੁਸ਼ਕਲ ਨਾਲ ਕੱਢਿਆ ਬਾਹਰ

Published on

----------- Advertisement -----------

ਪਲਵਲ, 11 ਅਪ੍ਰੈਲ 2023 – ਹਰਿਆਣਾ ਦੇ ਪਲਵਲ ਵਿੱਚ ਵਿਦਿਆਰਥੀਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਦੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਅੰਦਰ ਬੈਠੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਕੁਝ ਹੀ ਦੇਰ ‘ਚ ਬੱਸ ਅੱਗ ਦਾ ਗੋਲਾ ਬਣ ਗਈ। ਬਾਅਦ ਵਿੱਚ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਬੱਸ ਵਿੱਚ ਰੱਖੇ ਸਾਰੇ ਬੱਚਿਆਂ ਦੇ ਸਕੂਲ ਬੈਗ ਸੜ ਕੇ ਸੁਆਹ ਹੋ ਗਏ।

ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਪੁਰਾਣੀ ਜੀ.ਟੀ ਰੋਡ ‘ਤੇ ਥਾਣਾ ਸਿਟੀ ਦੇ ਕੋਲ ਚੱਲਦੀ ਬੱਸ ‘ਚ ਅੱਗ ਲੱਗ ਗਈ। ਲੋਕ ਤੁਰੰਤ ਬੱਸ ਵੱਲ ਭੱਜੇ ਅਤੇ ਅੰਦਰ ਬੈਠੇ ਬੱਚਿਆਂ ਨੂੰ ਬਾਹਰ ਕੱਢਿਆ। ਕੁਝ ਸਮੇਂ ਵਿੱਚ ਅੱਗ ਵਧਦੀ ਗਈ ਅਤੇ ਆਸਪਾਸ ਦੀਆਂ ਦੁਕਾਨਾਂ ਦੇ ਸਾਈਨ ਬੋਰਡਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।

ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਸਕੂਲ ਬੱਸ ਨੂੰ ਅੱਗ ਲੱਗਣ ਕਾਰਨ ਬੱਚਿਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਪਰ ਉਨ੍ਹਾਂ ਦੇ ਬੈਗ ਸੜ ਕੇ ਸੁਆਹ ਹੋ ਗਏ।

ਦੱਸਿਆ ਗਿਆ ਹੈ ਕਿ ਜਿਸ ਸਕੂਲ ਵਿੱਚ ਬੱਚੇ ਪੜ੍ਹਦੇ ਹਨ, ਉਸ ਦੀ ਆਪਣੀ ਸਕੂਲ ਬੱਸ ਨਹੀਂ ਹੈ। ਉਨ੍ਹਾਂ ਦੇ ਮਾਪਿਆਂ ਨੇ ਬੱਚਿਆਂ ਨੂੰ ਲਿਜਾਣ ਲਈ ਬੱਸ ਕਿਰਾਏ ‘ਤੇ ਲਈ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਬੱਸ ਨੂੰ ਅੱਗ ਲੱਗ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...