ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਵਾਸੀ ਦੀਵਾਲੀ ਪਟਾਕਿਆਂ ਤੋਂ ਬਿਨਾਂ ਹੀ ਮਨਾਉਣਗੇ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਰਾਜਧਾਨੀ ‘ਚ 1 ਜਨਵਰੀ ਤੱਕ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਪਟਾਕਿਆਂ ਦੀ ਆਨਲਾਈਨ ਵਿਕਰੀ ‘ਤੇ ਵੀ ਲਾਗੂ ਹੈ।
ਉਨ੍ਹਾਂ ਟਵਿੱਟਰ ‘ਤੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾ ਰਹੀ ਹੈ, ਤਾਂ ਜੋ ਲੋਕਾਂ ਦੀ ਜਾਨ ਬਚਾਈ ਜਾ ਸਕੇ। ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਨਾਲ ਇੱਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ।
ਦੱਸ ਦੇਈਏ ਕਿ ਪਿਛਲੇ ਸਾਲ ਦਿੱਲੀ ਸਰਕਾਰ ਨੇ 28 ਸਤੰਬਰ ਤੋਂ 1 ਜਨਵਰੀ 2022 ਤੱਕ ਦਿੱਲੀ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਪਟਾਖੇ ਚਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਦਿੱਤੇ ਸਨ। ਪਟਾਕਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸ਼ਹਿਰ ਦੀ ਸਰਕਾਰ ਨੇ ‘ਪਟਾਕੇ ਨਹੀਂ ਦੀਵੇ ਜਗਾਓ’ ਮੁਹਿੰਮ ਵੀ ਸ਼ੁਰੂ ਕੀਤੀ ਸੀ। ਇਸ ਦੇ ਨਾਲ ਹੀ ਪਟਾਕੇ ਚਲਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ।
----------- Advertisement -----------
ਦਿੱਲੀ ਵਾਸੀ ਇਸ ਵਾਰ ਵੀ ਬਿਨ੍ਹਾਂ ਪਟਾਕਿਆਂ ਤੋਂ ਮਨਾਉਣਗੇ ਦੀਵਾਲੀ, ਪਟਾਕਿਆਂ ਦੇ ਉਤਪਾਦਨ, ਵਿਕਰੀ ਅਤੇ ਵਰਤੋਂ ‘ਤੇ ਰਹੇਗੀ ਪਾਬੰਦੀ
Published on
----------- Advertisement -----------
----------- Advertisement -----------