August 10, 2026, 10:43 pm
----------- Advertisement -----------
HomeNewsAutomobilesਰੇਲਵੇ ਬੋਰਡ ਦੀ ਪਹਿਲੀ ਮਹਿਲਾ ਚੇਅਰਪਰਸਨ ਬਣੀ ਜਯਾ ਸਿਨਹਾ

ਰੇਲਵੇ ਬੋਰਡ ਦੀ ਪਹਿਲੀ ਮਹਿਲਾ ਚੇਅਰਪਰਸਨ ਬਣੀ ਜਯਾ ਸਿਨਹਾ

Published on

----------- Advertisement -----------

ਰੇਲਵੇ ਬੋਰਡ ਦੀ ਪਹਿਲੀ ਚੇਅਰਪਰਸਨ ਜਯਾ ਵਰਮਾ ਸਿਨਹਾ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਅਨਿਲ ਕੁਮਾਰ ਲਾਹੋਟੀ ਦੀ ਥਾਂ ਲਈ ਹੈ। ਰੇਲਵੇ ਬੋਰਡ ਦੇ 166 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਔਰਤ ਨੂੰ ਬੋਰਡ ਦੀ ਚੇਅਰਪਰਸਨ ਅਤੇ ਸੀਈਓ ਨਿਯੁਕਤ ਕੀਤਾ ਗਿਆ ਹੈ।
ਦੱਸ ਦਈਏ ਕਿ ਸਿਨਹਾ ਇਸ ਤੋਂ ਪਹਿਲਾਂ ਰੇਲਵੇ ਬੋਰਡ ਵਿੱਚ ਸੰਚਾਲਨ ਅਤੇ ਵਪਾਰ ਵਿਕਾਸ ਦੀ ਮੈਂਬਰ ਰਹਿ ਚੁੱਕੀ ਹੈ। ਲਾਹੋਟੀ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਰੇਲਵੇ ਨੇ ਉਨ੍ਹਾਂ ਦੀ ਥਾਂ ਨਵਾਂ ਚੇਅਰਮੈਨ ਬਣਾਉਣ ਲਈ ਚਾਰ ਲੋਕਾਂ ਦਾ ਪੈਨਲ ਬਣਾਇਆ ਸੀ। ਇਸੇ ਪੈਨਲ ਨੇ ਜਯਾ ਵਰਮਾ ਨੂੰ ਨਵਾਂ ਚੇਅਰਮੈਨ ਬਣਾਉਣ ਲਈ ਸਹਿਮਤੀ ਜਤਾਈ ਹੈ। ਜਯਾ 31 ਅਗਸਤ 2024 ਤੱਕ ਇਸ ਅਹੁਦੇ ‘ਤੇ ਰਹੇਗੀ।
ਜ਼ਿਕਰਯੋਗ ਹੈ ਕਿ ਓਡੀਸ਼ਾ ਵਿੱਚ ਕੋਰੋਮੰਡਲ ਐਕਸਪ੍ਰੈਸ ਹਾਦਸੇ ਦੇ ਸਮੇਂ ਜਯਾ ਨੇ ਸਰਕਾਰ ਨੂੰ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਪੀਐਮਓ ਵਿੱਚ ਇਸ ਘਟਨਾ ਦੀ ਪਾਵਰ ਪ੍ਰੈਜੈਂਟੇਸ਼ਨ ਵੀ ਦਿੱਤੀ। ਇਸ ਹਾਦਸੇ ਦੌਰਾਨ ਜਯਾ ਵਰਮਾ ਦੇ ਕੰਮ ਦੀ ਕਾਫੀ ਤਾਰੀਫ ਵੀ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਜਯਾ ਵਰਮਾ ਨੇ ਆਪਣੀ ਪੜ੍ਹਾਈ ਇਲਾਹਾਬਾਦ ਯੂਨੀਵਰਸਿਟੀ ਤੋਂ ਕੀਤੀ ਹੈ। ਉਹ 1988 ਵਿੱਚ ਭਾਰਤੀ ਰੇਲਵੇ ਟ੍ਰੈਫਿਕ ਸੇਵਾ (IRTS) ਵਿੱਚ ਸ਼ਾਮਲ ਹੋਈ। ਜਯਾ ਇਸ ਸਮੇਂ ਰੇਲਵੇ ਬੋਰਡ ਵਿੱਚ ਮੈਂਬਰ, ਸੰਚਾਲਨ ਅਤੇ ਵਪਾਰ ਵਿਕਾਸ ਵਜੋਂ ਕੰਮ ਕਰ ਰਹੀ ਸੀ। ਇਸ ਤੋਂ ਇਲਾਵਾ ਜਯਾ ਨੇ ਦੱਖਣ-ਪੂਰਬੀ ਰੇਲਵੇ ਵਿੱਚ ਮੁੱਖ ਵਪਾਰਕ ਪ੍ਰਬੰਧਕ, ਪੂਰਬੀ ਰੇਲਵੇ ਅਤੇ ਉੱਤਰੀ ਰੇਲਵੇ ਵਿੱਚ ਡਿਵੀਜ਼ਨਲ ਰੇਲਵੇ ਮੈਨੇਜਰ (ਡੀਆਰਐਮ) ਵਜੋਂ ਵੀ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...