September 6, 2026, 6:22 am
----------- Advertisement -----------
HomeNewsLatest NewsG-20 ਸੰਮੇਲਨ ਲਈ ਲਿਆਂਦੇ ਫੁੱਲ ਚੋਰੀ, 40 ਲੱਖ ਦੀ ਕਾਰ 'ਚ ਆਏ...

G-20 ਸੰਮੇਲਨ ਲਈ ਲਿਆਂਦੇ ਫੁੱਲ ਚੋਰੀ, 40 ਲੱਖ ਦੀ ਕਾਰ ‘ਚ ਆਏ ਚੋਰ

Published on

----------- Advertisement -----------

ਗੁਰੂਗ੍ਰਾਮ ‘ਚ ਜੀ-20 ਸੰਮੇਲਨ ਦੀਆਂ ਤਿਆਰੀਆਂ ਜਿਥੇ ਲੰਬੇ ਸਮੇਂ ਤੋਂ ਜ਼ੋਰਾਂ-ਸ਼ੋਰਾ ‘ਤੇ ਚੱਲ ਰਹੀਆਂ ਹਨ ਓਥੇ ਹੀ ਗੁਰੂਗ੍ਰਾਮ ‘ਚ ਅੱਜ 40 ਲੱਖ ਰੁਪਏ ਦੀ ਕਾਰ ‘ਚ ਆਏ ਚੋਰਾਂ ਨੇ ਚੌਰਾਹੇ ‘ਤੇ ਸਜਾਏ 400 ਰੁਪਏ ਦੇ ਪੌਦੇ ਚੋਰੀ ਕਰ ਲਏ। ਜੀ-20 ਸੰਮੇਲਨ ਲਈ ਸ਼ਹਿਰ ਨੂੰ ਸਜਾਉਣ ਲਈ ਇਨ੍ਹਾਂ ਪੌਦਿਆਂ ਦੇ ਗਮਲੇ ਰੱਖੇ ਗਏ ਸਨ। ਚੋਰਾਂ ਦੀ ਲਗਜ਼ਰੀ ਕਾਰ ਦਾ ਨੰਬਰ ਵੀ ਵੀ.ਆਈ.ਪੀ ਹੈ। ਚੋਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

1 ਮਿੰਟ 7 ਸੈਕਿੰਡ ਦਾ ਵਾਇਰਲ ਵੀਡੀਓ ਗੁਰੂਗ੍ਰਾਮ ਦੇ ਸ਼ੰਕਰ ਚੌਕ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ‘ਚ ਦੇਖਿਆ ਗਿਆ ਹੈ ਕਿ ਇੱਕ ਕਾਰ ਆ ਕੇ ਰੁਕਦੀ ਹੈ। ਕਾਰ ਤੋਂ ਦੋ ਵਿਅਕਤੀ ਹੇਠਾਂ ਉਤਰਦੇ ਹਨ। ਚੌਰਾਹੇ ‘ਤੇ ਸਜਾਵਟ ਲਈ ਰੱਖੇ ਵਿਸ਼ੇਸ਼ ਕਿਸਮ ਦੇ ਬੂਟੇ ਚੁੱਕ ਕੇ ਕਾਰ ਦੀ ਡਿੱਗੀ ਵਿੱਚ ਰੱਖਦੇ ਹਨ। ਪੌਦਿਆਂ ਨੂੰ ਕਾਰ ਵਿੱਚ ਰੱਖ ਕੇ ਉਹ ਕਾਰ ਸਮੇਤ ਫ਼ਰਾਰ ਹੋ ਗਿਆ। ਵੀਡੀਓ ਵਿੱਚ ਕਾਰ ਦਾ ਵੀਆਈਪੀ ਨੰਬਰ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਦੱਸ ਦਈਏ ਕਿ ਹਰਿਆਣਾ ਭਾਜਪਾ ਦੇ ਬੁਲਾਰੇ ਰਮਨ ਮਲਿਕ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਗੁਰੂਗ੍ਰਾਮ ਪੁਲਿਸ-ਪ੍ਰਸ਼ਾਸਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...