ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸਵੇਰੇ ਤਿੰਨ ਮੇਲ ਮਿਲੇ ਜਿਸ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਨਵੀਨ ਜਿੰਦਲ ਵੱਲੋਂ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ।
ਇਸ ਗੱਲ ਦੀ ਪੁਸ਼ਟੀ ਖੁਦ ਨਵੀਨ ਜਿੰਦਲ ਨੇ ਟਵਿੱਟਰ ਰਾਹੀਂ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ 6:43 ਵਜੇ ਦੇ ਕਰੀਬ ਤਿੰਨ ਈਮੇਲ ਭੇਜੀਆਂ ਗਈਆਂ ਹਨ। ਇਨ੍ਹਾਂ ਮੇਲਜ਼ ‘ਚ ਕਨ੍ਹਈਆ ਲਾਲ ਦਾ ਗਲਾ ਵੱਢਣ ਦਾ ਵੀਡੀਓ ਨੱਥੀ ਹੈ। ਨਵੀਨ ਜਿੰਦਲ ਨੇ ਦੱਸਿਆ ਕਿ ਈਮੇਲ ਵਿੱਚ ਧਮਕੀ ਦਿੱਤੀ ਗਈ ਹੈ ਕਿ ਮੇਰਾ ਅਤੇ ਮੇਰੇ ਪਰਿਵਾਰ ਦਾ ਵੀ ਇਸੇ ਤਰ੍ਹਾਂ ਦਾ ਹਾਲ ਕਰਨ ਦੀ ਗੱਲ ਕਹੀ ਗਈ ਹੈ। ਨਵੀਨ ਜਿੰਦਲ ਨੇ ਇਸ ਮਾਮਲੇ ਵਿੱਚ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦੇਈਏ ਕਿ ਜਿੰਦਲ ਨੇ ਪੈਗੰਬਰ ਮੁਹੰਮਦ ‘ਤੇ ਕਥਿਤ ਤੌਰ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਭਾਜਪਾ ਤੋਂ ਕੱਢ ਦਿੱਤਾ ਗਿਆ ਸੀ।
----------- Advertisement -----------
ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Published on
----------- Advertisement -----------
----------- Advertisement -----------












