August 14, 2026, 8:46 pm
----------- Advertisement -----------
HomeNewsLatest Newsਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਭ੍ਰਿਸ਼ਟਾਚਾਰ ਦੇ ਮਾਮਲੇ 'ਚ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦੋਸ਼ੀ ਕਰਾਰ, 26 ਨੂੰ ਸਜ਼ਾ ਦਾ ਐਲਾਨ

Published on

----------- Advertisement -----------

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਿੱਲੀ ਦੀ ਰਾਓਜ਼ ਐਵੇਨਿਊ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ 26 ਮਈ ਨੂੰ ਇਸ ਮਾਮਲੇ ‘ਚ ਸਜ਼ਾ ‘ਤੇ ਬਹਿਸ ਸੁਣੇਗੀ। ਸਿਆਸੀ ਪਾਰਟੀਆਂ ਤੋਂ ਲੈ ਕੇ ਆਮ ਲੋਕਾਂ ਦੀਆਂ ਨਜ਼ਰਾਂ ਅਦਾਲਤ ਦੇ ਆਉਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਅਦਾਲਤ ਨੇ ਦੋ ਦਿਨ ਪਹਿਲਾਂ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ। ਸ਼ਨੀਵਾਰ ਨੂੰ ਅਦਾਲਤ ‘ਚ ਸੁਣਵਾਈ ਹੋਈ, ਜਿਸ ‘ਚ ਸਾਬਕਾ ਸੀਐੱਮ ਓਮਪ੍ਰਕਾਸ਼ ਚੌਟਾਲਾ ਵੀ ਮੌਜੂਦ ਸਨ।
ਅਦਾਲਤ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 86 ਸਾਲਾ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਉਹ ਜੇਬੀਟੀ ਭਰਤੀ ਘੁਟਾਲੇ ਵਿੱਚ ਪਿਛਲੇ ਸਾਲ 2 ਜੁਲਾਈ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ ਹਨ। ਹੁਣ ਉਨ੍ਹਾਂ ਨੂੰ ਦੁਬਾਰਾ ਜੇਲ੍ਹ ਜਾਣਾ ਪੈ ਸਕਦਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ‘ਚ ਨਿਰਾਸ਼ਾ ਹੈ। ਦੱਸ ਦੇਈਏ ਕਿ ਸੀਬੀਆਈ ਨੇ 26 ਮਾਰਚ 2010 ਨੂੰ ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਦੱਸਿਆ ਗਿਆ ਕਿ 1993 ਤੋਂ 2006 ਦਰਮਿਆਨ ਚੌਟਾਲਾ ਨੇ ਕਥਿਤ ਤੌਰ ‘ਤੇ 6.09 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ ਸੀ, ਜੋ ਉਸ ਦੀ ਜਾਇਜ਼ ਆਮਦਨ ਤੋਂ ਬਹੁਤ ਜ਼ਿਆਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...